ਪਿੰਡ ਨੰਗਲ ਜਮਾਲ ''ਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਮਾਮਲਾ: ਪੁਲਸ ਨੇ 2 ਮੁਲਜ਼ਮਾਂ ਨੂੰ ਕੀਤਾ ਕਾਬੂ
Tuesday, Jun 13, 2023 - 04:20 PM (IST)

ਟਾਂਡਾ ਉੜਮੁੜ (ਪੰਡਿਤ,ਜਸਵਿੰਦਰ)- ਪਿੰਡ ਨੰਗਲ ਜਮਾਲ 'ਚ ਬੀਤੇ ਦਿਨ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ ਵਿਚ ਨਾਮਜ਼ਦ 5 ਮੁਲਜ਼ਮਾਂ 'ਚੋਂ 2 ਨੂੰ ਟਾਂਡਾ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਕਾਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮਾੜੇ ਅਨਸਰਾਂ ਖ਼ਿਲਾਫ਼ ਸਰਬਜੀਤ ਸਿੰਘ ਬਾਹੀਆਂ ਐੱਸ.ਪੀ. ਇਨਵੈਸਟੀਗੇਸ਼ਨ, ਨਵਨੀਤ ਕੌਰ ਐੱਸ.ਪੀ. ਉਪਰੇਸ਼ਨ ਅਤੇ ਕੁਲਵੰਤ ਸਿੰਘ ਡੀ.ਐੱਸ.ਪੀ. ਦੀ ਦੇਖਰੇਖ ਵਿਚ ਏ.ਐੱਸ.ਆਈ. ਕੁਲਵੰਤ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਅੱਖਾਂ ’ਚ ਮਿਰਚਾਂ ਪਾ ਨੌਜਵਾਨ ਕੋਲੋਂ ਲੁੱਟੇ 10 ਲੱਖ, ਵਿਰੋਧ ਕਰਨ ’ਤੇ ਲੁਟੇਰਿਆਂ ਨੇ ਕੀਤਾ ਦਾਤਰ ਨਾਲ ਵਾਰ
ਕਾਬੂ ਆਏ ਮੁਲਜ਼ਮਾਂ ਦੀ ਪਛਾਣ ਜਗਤਾਰ ਰਾਮ ਪੁੱਤਰ ਖੁਸ਼ੀਆਂ ਰਾਮ ਵਾਸੀ ਨੰਗਲ ਜਮਾਲ ਅਤੇ ਮਨਦੀਪ ਕੁਮਾਰ ਪੁੱਤਰ ਤਰਸੇਮ ਲਾਲ ਵਾਸੀ ਧੂਤ ਖ਼ੁਰਦ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਨੰਗਲ ਜਮਾਲ ਵਿਖੇ ਗੁਰਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਦੀ ਸ਼ੱਕੀ ਹਲਾਤਾਂ ਵਿਚ ਹੋਈ ਮੌਤ ਤੋਂ ਬਾਅਦ ਉਸਦੇ ਚਾਚੇ ਦੇ ਬਿਆਨ ਦੇ ਅਧਾਰ 'ਤੇ ਟਾਂਡਾ ਪੁਲਸ ਨੇ 5 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ਵਿਚ ਇਨ੍ਹਾਂ ਮੁਲਜ਼ਮਾਂ 'ਤੇ ਦੋਸ਼ ਸੀ ਕਿ ਇਨ੍ਹਾਂ ਵੱਲੋਂ ਦਿੱਤੇ ਜ਼ਹਿਰੀਲੇ ਪਦਾਰਥ ਕਾਰਨ ਗੁਰਪ੍ਰੀਤ ਦੀ ਮੌਤ ਹੋਈ ਹੈ । ਪੁਲਸ ਨੇ ਹੁਣ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਬਾਕੀ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਲੂ ਨੇ ਝੰਬੇ ਅੰਬਰਸਰੀਏ, ਵਧਦੀ ਗਰਮੀ ਨੂੰ ਦੇਖ ਲੋਕਾਂ ਨੂੰ ਘਰੋਂ ਬਾਹਰ ਜਾਣ 'ਤੇ ਪੈ ਰਹੀ ਚਿੰਤਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।