2 ਵਿਅਕਤੀਆਂ ਦੀ ਮੌਤ ਦਾ ਮਾਮਲਾ: ਬੱਸ ਡਰਾਈਵਰ ਗ੍ਰਿਫਤਾਰ, ਅੱਜ ਅਦਾਲਤ ’ਚ ਕੀਤਾ ਜਾਵੇਗਾ ਪੇਸ਼
Tuesday, Oct 08, 2024 - 12:59 PM (IST)
ਜਲੰਧਰ (ਮਹੇਸ਼)- ਪਿੰਡ ਜੌਹਲਾਂ ਦੇ ਸਵਾਗਤੀ ਗੇਟ ਨੇੜੇ ਨਰਵਾਲ ਕੰਪਨੀ ਦੀ ਬੱਸ ਦੀ ਟੱਕਰ ਨਾਲ ਮਾਰੇ ਗਏ 2 ਵਿਅਕਤੀਆਂ ਦਾ ਬੀਤੇ ਦਿਨ ਥਾਣਾ ਪਤਾਰਾ ਪੁਲਸ ਵੱਲੋਂ ਸਿਵਲ ਹਸਪਤਾਲ ਜਲੰਧਰ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ। ਥਾਣਾ ਪਤਾਰਾ ਦੇ ਮੁਖੀ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਬੱਸ ਦੀ ਟੱਕਰ ਨਾਲ ਗੁਰਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਨਿਊ ਗਣੇਸ਼ ਨਗਰ ਤੇ ਰਜਿੰਦਰ ਕੁਮਾਰ ਪੁੱਤਰ ਜੋਗਿੰਦਰਪਾਲ ਵਾਸੀ ਸ਼ਿਵਾ ਜੀ ਪਾਰਕ ਦਾਨਿਸ਼ਮੰਦਾਂ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ। ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋਏ ਬੱਸ ਚਾਲਕ ਰਮਨ ਕੁਮਾਰ ਪੁੱਤਰ ਸੁਭਾਸ਼ ਚੰਦ ਵਾਸੀ ਪਿੰਡ ਜਨੌੜੀ ਥਾਣਾ ਹਰਿਆਣਾ ਭੂੰਗਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਤੋਂ ਪਰਤ ਰਹੇ 3 ਨੌਜਵਾਨਾਂ ਦੀ ਮੌਤ
ਉਸ ਵਿਰੁੱਧ ਪਤਾਰਾ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਕੱਲ੍ਹ ਹੀ ਪੁਲਸ ਵਲੋਂ ਉਸ ਦੀ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਸੀ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 'ਆਪ' ਆਗੂ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8