ਜਲੰਧਰ ''ਚ CBSE ਦੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਸਕੂਲ ਪ੍ਰਿੰਸੀਪਲ ਸਣੇ 2 ਗ੍ਰਿਫ਼ਤਾਰ

Friday, Jan 19, 2024 - 09:26 PM (IST)

ਜਲੰਧਰ (ਸੁਧੀਰ)– ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਕਮਿਸ਼ਨਰੇਟ ਪੁਲਸ ਨੇ ਸੀ.ਬੀ.ਐੱਸ.ਈ. ਅਤੇ ਓਪਨ ਸਕੂਲ ਦੇ ਫਰਜ਼ੀ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਗਿਰੋਹ ਦੇ ਮੈਂਬਰਾਂ 'ਚੋਂ ਪੁਲਸ ਨੇ ਪ੍ਰਾਈਵੇਟ ਸਕੂਲ ਦੇ ਸਾਬਕਾ ਪ੍ਰਿੰਸੀਪਲ ਸਮੇਤ ਕੁੱਲ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਗਿਰੋਹ ਦੇ ਮੈਂਬਰਾਂ ਤੋਂ ਪੁਲਸ ਨੇ 600 ਤੋਂ ਜ਼ਿਆਦਾ ਫਰਜ਼ੀ ਸਰਟੀਫਿਕੇਟ ਅਤੇ ਕੰਪਿਊਟਰ ਪ੍ਰਿੰਟਰ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ- ਬੱਚਿਆਂ ਨੂੰ ਬੱਸਾਂ 'ਚ ਸਕੂਲ ਭੇਜਣ ਵਾਲੇ ਮਾਪੇ ਜ਼ਰੂਰ ਪੜ੍ਹ ਲੈਣ ਇਹ ਖ਼ਬਰ, ਕਿਤੇ ਤੁਹਾਡੇ ਬੱਚੇ ਨਾਲ ਤਾਂ ਨਹੀਂ ਹੁੰਦਾ ਅਜਿਹਾ ?

ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਡੀ.ਸੀ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਅਨੁਰਾਗ ਡਾਬਰ ਪੁੱਤਰ ਰਾਮ ਪ੍ਰਕਾਸ਼ ਵਾਸੀ ਬੀ 46 ਨਿਊ ਵਿਨੇ ਨਗਰ ਅਤੇ ਰਾਘਵ ਚੱਢਾ ਪੁੱਤਰ ਨਰੇਸ਼ ਚੰਦਰ ਵਾਸੀ ਫਤਿਹਪੁਰੀ ਟਾਂਡਾ ਰੋਡ ਵਜੋਂ ਹੋਈ। 

ਇਹ ਵੀ ਪੜ੍ਹੋ- ਤਰਨਤਾਰਨ 'ਚ ਹੋਈ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗੋਲ਼ੀਆਂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ਵਿਚ ਸੀ.ਬੀ.ਐੱਸ.ਈ. ਅਤੇ ਓਪਨ ਸਕੂਲ ਦੇ ਫਰਜ਼ੀ ਸਰਟੀਫਿਕੇਟ ਬਣਾਉਣ ਵਾਲਾ ਇਕ ਗਿਰੋਹ ਸਰਗਰਮ ਹੈ, ਜੋ ਲੋਕਾਂ ਤੋਂ ਹਜ਼ਾਰਾਂ ਰੁਪਏ ਵਸੂਲ ਕਰ ਕੇ ਉਨ੍ਹਾਂ ਨੂੰ ਫਰਜ਼ੀ ਸਰਟੀਫਿਕੇਟ ਬਣਾ ਕੇ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ ਤੇ ਇਸ ਗਿਰੋਹ ਦਾ ਪਰਦਾਫਾਸ਼ ਕਰਦਿਆਂ ਕਾਰਵਾਈ ਕੀਤੀ ਗਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harpreet SIngh

Content Editor

Related News