ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਦੋ ਨੌਜਵਾਨਾਂ ਦਾ ਮਾਮਲਾ ਸੁਲਝਿਆ, ਮੁੱਖ ਮੁਲਜ਼ਮ ਗ੍ਰਿਫ਼ਤਾਰ
Friday, Jan 10, 2025 - 05:58 PM (IST)
ਜਲੰਧਰ (ਕੁੰਦਨ, ਪੰਕਜ, ਮਹੇਸ਼)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਪੁਲਸ ਕਮਿਸ਼ਨਰੇਟ ਨੇ ਨੋਇਡਾ ਤੋਂ ਅਪਰਾਧ ਦੇ ਮੁੱਖ ਮੁਲਜ਼ਮ ਨੂੰ ਤਿੰਨ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਦੋਹਰੇ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਹਰਜਿੰਦਰ ਸਿੰਘ ਵਾਲੀਆ ਉਰਫ਼ ਮਨੀ ਦੇ ਬਿਆਨਾਂ 'ਤੇ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਮੁਕੱਦਮਾ ਨੰਬਰ 03 ਮਿਤੀ 04.01.2025 ਅ/ਧ 103/109 ਬੀ. ਐੱਨ. ਐੱਸ, 25/54/59 ਅਸਲਾ ਐਕਟ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਵਾਲੀਆ ਨੇ ਦੱਸਿਆ ਕਿ ਮਿਤੀ 03/04.01.2025 ਦੀ ਦਰਮਿਆਨੀ ਰਾਤ ਨੂੰ ਉਸ ਦੇ ਦੋਸਤ ਵਿਨੈ ਤਿਵਾੜੀ ਪੁੱਤਰ ਸਿਪਾਹੀ ਤਿਵਾੜੀ ਵਾਸੀ ਉੱਤਮ ਸਿੰਘ ਨਗਰ ਬਸਤੀ ਸ਼ੇਖ ਜਲੰਧਰ ਅਤੇ ਸ਼ਿਵਮ ਪੁੱਤਰ ਅਸ਼ਵਨੀ ਕੁਮਾਰ ਵਾਸੀ ਮਕਾਨ ਨੰਬਰ 556 -ਬੀ ਨੇੜੇ ਪਾਰਕ ਮੋਤਾ ਸਿੰਘ ਨਗਰ ਜਲੰਧਰ ਆਪਣੇ ਦੋਸਤ ਮੁਨੀਸ਼ ਕੁਮਾਰ ਉਰਫ਼ ਮਨੀ ਨਾਲ ਉਸ ਦੇ ਕਮਰੇ 'ਚ ਆਏ ਅਤੇ ਕਿਹਾ ਕਿ ਉਨ੍ਹਾਂ ਨੇ ਸਵੇਰੇ 5 ਵਜੇ ਹੁਸ਼ਿਆਰਪੁਰ ਜਾਣਾ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਵਿੱਚੋਂ ਤਿੰਨ ਜਣੇ ਕਮਰੇ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਕਰਨ ਲੱਗੇ, ਜਿਸ ਉਪਰੰਤ ਉਹ ਸੌਂ ਗਿਆ।
ਇਹ ਵੀ ਪੜ੍ਹੋ : ਪੰਜਾਬ ਲਈ ਅਗਲੇ 24 ਘੰਟੇ ਅਹਿਮ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸਵੇਰੇ 4 ਵਜੇ ਦੇ ਕਰੀਬ ਵਾਲੀਆ ਨੇ ਗੋਲ਼ੀਆਂ ਚੱਲਣ ਦੀ ਆਵਾਜ਼ ਸੁਣੀ ਅਤੇ ਮੁਨੀਸ਼ ਕੁਮਾਰ ਮਨੀ ਮਿੱਠਾਪੁਰੀਆ ਨੂੰ ਆਪਣੇ ਦੋਸਤਾਂ ਵਿਨੈ ਤਿਵਾਰੀ ਅਤੇ ਸ਼ਿਵਮ 'ਤੇ ਗੋਲੀਬਾਰੀ ਕਰਦੇ ਵੇਖਿਆ। ਉਨ੍ਹਾਂ ਦੱਸਿਆ ਕਿ ਵਿਨੈ ਤਿਵਾੜੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਸ਼ਿਵਮ ਨੇ ਜਲੰਧਰ ਦੇ ਸਿਵਲ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਖ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਸਨ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਵਿਗਿਆਨਕ ਤਕਨੀਕ ਅਤੇ ਮਨੁੱਖੀ ਸੂਝ ਨਾਲ ਮਾਮਲੇ ਦੀ ਜਾਂਚ ਸ਼ੁਰੂ ਕੀਤੀ, ਜਿਸ ਤੋਂ ਬਾਅਦ ਦੋਸ਼ੀ ਮੁਨੀਸ਼ ਕੁਮਾਰ ਉਰਫ਼ ਮਨੀ ਮਿੱਠਾਪੁਰੀਆ ਨੂੰ ਨੋਇਡਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਸ ਕੋਲੋਂ ਤਿੰਨ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਬਰਾਮਦ ਹੋਏ ਹਨ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਮੰਡਰਾਉਣ ਲੱਗਾ ਖ਼ਤਰਾ! Alert 'ਤੇ ਪੰਜਾਬ, HMPV ਸਬੰਧੀ ਜਾਰੀ ਕੀਤੀ ਗਈ ਐਡਵਾਈਜ਼ਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e