ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ

Monday, Jul 06, 2026 - 04:38 PM (IST)

ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਟਾਂਡਾ ਪੁਲਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਪਿੰਡ ਟਾਹਲੀ ਵਾਸੀ ਦੋ ਨੌਜਵਾਨਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਮਾਮਲਾ ਦਰਜ ਕੀਤਾ ਹੈ । ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਇਹ ਕਾਰਵਾਈ ਪੁਲਸ ਨੇ ਨੌਜਵਾਨਾਂ ਦੇ ਵਾਰਸਾਂ ਦੇ ਕਹਿਣ 'ਤੇ ਕੀਤੀ ਹੈ।

ਇਹ ਵੀ ਪੜ੍ਹੋ: Punjab:ਕੁੱਤਿਆਂ ਨੇ ਜਵਾਕੜੀ ਨੂੰ ਨੋਚ-ਨੋਚ ਮਾਰਿਆ, ਤੜਫ਼-ਤੜਫ਼ ਨਿਕਲੀ ਜਾਨ

ਉਨ੍ਹਾਂ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦੇ ਲੜਕੇ ਨਸ਼ਾ ਕਰਨ ਦੇ ਆਦਿ ਹਨ, ਜਿਸ ਤੋਂ ਬਾਅਦ ਥਾਣੇਦਾਰ ਰਾਜਵਿੰਦਰ ਸਿੰਘ ਨੇ ਦੋਨਾਂ ਨੌਜਵਾਨਾਂ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਨ ਉਪਰੰਤ ਦੋਨਾਂ ਨੌਜਵਾਨਾਂ ਨੂੰ ਨਸ਼ਾ ਛਡਾਊ ਕੇਂਦਰ ਦਸੂਹਾ ਵਿਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News