ਤਲਵਾੜਾ ''ਚ ਦੋ ਨੌਜਵਾਨਾਂ ਦਾ ਡੋਪ ਟੈਸਟ ਪਾਜ਼ੇਟਿਵ ਆਉਣ ''ਤੇ ਮਾਮਲਾ ਦਰਜ
Thursday, Nov 05, 2026 - 04:04 PM (IST)
ਤਲਵਾੜਾ (ਜੋਸ਼ੀ)- ਤਲਵਾੜਾ ਪੁਲਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਡੋਪ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਐੱਸ. ਐੱਚ. ਓ. ਸਤਪਾਲ ਸਿੰਘ ਨੇ ਦੱਸਿਆ ਕਿ ਐੱਸ. ਆਈ. ਅਨਿਲ ਕੁਮਾਰ ਦੀ ਅਗਵਾਈ ਹੇਠ ਪੁਲਸ ਟੀਮ ਸੈਕਟਰ 1 ਲਾਗੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਨਿਲ ਕੁਮਾਰ ਪੁੱਤਰ ਦੇਸ ਰਾਜ, ਵਾਸੀ ਫਤਿਹਪੁਰ ਅਤੇ ਸੰਜੀਵ ਸ਼ਾਰਦਾ ਪੁੱਤਰ ਮੁਕੇਸ਼ ਕੁਮਾਰ, ਵਾਸੀ ਸਾਡਪੁਰ ਨਸ਼ੇ ਦੇ ਆਦੀ ਹਨ ਅਤੇ ਹੋਰ ਨੌਜਵਾਨਾਂ ਨੂੰ ਵੀ ਇਸ ਮਾੜੀ ਲੱਤ ਵੱਲ ਧੱਕ ਰਹੇ ਹਨ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ ਲੱਗਣ ਕਾਰਨ ਮੌਤ
ਮੁਖਬਰ ਮੁਤਾਬਕ ਇਹ ਦੋਵੇਂ ਇਸ ਵੇਲੇ ਸੈਕਟਰ 2 ਨੇੜੇ ਅੰਬਾਂ ਦੇ ਬਾਗ ਕੋਲ ਖੜ੍ਹੇ ਕਿਸੇ ਦੀ ਉਡੀਕ ਕਰ ਰਹੇ ਸਨ। ਇਤਲਾਹ ਦੇ ਆਧਾਰ 'ਤੇ ਐੱਸ. ਆਈ. ਨੇ ਪੁਲਸ ਟੀਮ ਸਮੇਤ ਮੌਕੇ 'ਤੇ ਪੁੱਜ ਕੇ ਦੋਵਾਂ ਨੌਜਵਾਨਾਂ ਨੂੰ ਕਾਬੂ ਕੀਤਾ। ਹਿਰਾਸਤ 'ਚ ਲੈ ਕੇ ਜਦੋਂ ਉਨ੍ਹਾਂ ਦਾ ਡੋਪ ਟੈਸਟ ਕਰਵਾਇਆ ਗਿਆ ਤਾਂ ਰਿਪੋਰਟ ਪਾਜ਼ੇਟਿਵ ਆਈ। ਪੁਲਸ ਨੇ ਅਨਿਲ ਕੁਮਾਰ ਅਤੇ ਸੰਜੀਵ ਸ਼ਾਰਦਾ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼ ਤੋਂ ਪੈ ਸਕਦੇ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
