ਨਾਜਾਇਜ਼ ਮਾਈਨਿੰਗ ਦੇ ਦੋਸ਼ ’ਚ 1 ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ
Friday, Jan 28, 2022 - 05:08 PM (IST)

ਟਾਂਡਾ ਉੜਮੁੜ (ਪੰਡਿਤ,ਮੋਮੀ) : ਟਾਂਡਾ ਪੁਲਸ ਨੇ ਪਿੰਡ ਮਿਰਜ਼ਾਪੁਰ ਖਡਿਆਲਾ ਨਜ਼ਦੀਕ ਮਿੱਟੀ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ’ਚ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਜੇ.ਈ.ਕਮ ਮਾਈਨਿੰਗ ਇੰਸਪੈਕਟਰ ਮਾਈਨਿੰਗ ਐਂਡ ਡ੍ਰੇਨਿਜ ਡਵੀਜ਼ਨ ਹਰਮਿੰਦਰਪਾਲ ਸਿੰਘ ਦੀ ਸੂਚਨਾ ਦੇ ਆਧਾਰ ’ਤੇ ਗੁਰਦੀਪ ਸਿੰਘ ਪੁੱਤਰ ਅਮਰ ਸਿੰਘ ਵਾਸੀ ਢੱਟ ਦੇ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਫਿਲੌਰ ਪਹੁੰਚੇ ਭਗਵੰਤ ਮਾਨ ਲੋਕਾਂ ਦੇ ਹੋਏ ਰੂ-ਬ-ਰੂ, ਕੀਤੇ ਵੱਡੇ ਦਾਅਵੇ
ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਦੇ ਖ਼ਿਲਾਫ਼ ਦਵਿੰਦਰਪਾਲ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਖਡਿਆਲਾ ਨੇ ਸ਼ਿਕਾਇਤ ਕੀਤੀ ਸੀ ਕਿ ਉਕਤ ਮੁਲਜ਼ਮ ਉਸਦੀ ਜ਼ਮੀਨ ਨਜ਼ਦੀਕ 4-5 ਫੁੱਟ ਡੂੰਘੀ ਮਿੱਟੀ ਦੀ ਪੁਟਾਈ ਕਰ ਰਿਹਾ ਹੈ, ਜਿਸ ਨਾਲ ਬਿਜਲੀ ਦੇ ਖੰਬੇ ਨੂੰ ਵੀ ਨੁਕਸਾਨ ਪਹੁੰਚਿਆ ਹੈ। ਜਿਸ ਦੇ ਬਾਅਦ ਜਾਂਚ ਤੋਂ ਬਾਅਦ ਹੁਣ ਇਹ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਮਾਈਨਿੰਗ ਮਿਨਰਲ ਐਕਟ ਦੇ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਜਸਵੀਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ