ਟਾਂਡਾ ''ਚ ਫ਼ੌਜਦਾਰੀ ਐਕਟ ਦੀ ਉਲੰਘਣਾ ਕਰਨ ''ਤੇ 10 ਲੋਕਾਂ ਖ਼ਿਲਾਫ਼ ਮਾਮਲਾ ਦਰਜ
Wednesday, Aug 31, 2022 - 12:38 PM (IST)

ਟਾਂਡਾ ਉੜਮੁੜ ( ਪਰਮਜੀਤ ਮੋਮੀ)- ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਟਾਂਡਾ ਪੁਲਸ ਨੇ ਜ਼ਾਬਤਾ ਫ਼ੌਜਦਾਰੀ ਐਕਟ ਦੀ ਉਲੰਘਣਾ ਕਰਨ ਵਾਲੇ ਵੱਖ-ਵੱਖ 10 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਡੀ. ਐੱਸ. ਪੀ. ਸਬ ਡਿਵੀਜ਼ਨ ਟਾਂਡਾ ਕੁਲਵੰਤ ਸਿੰਘ ਦੀ ਅਗਵਾਈ ਵਿਚ ਟਾਂਡਾ ਪੁਲਸ ਦੇ ਏ. ਐੱਸ. ਆਈ. ਤਾਰਾ ਸਿੰਘ ਦੀ ਪੁਲਸ ਟੀਮ ਨੇ ਸੁੱਚਾ ਸਿੰਘ ਪੁੱਤਰ ਸੋਢੀ ਸਿੰਘ ਵਾਸੀ ਦਸਮੇਸ਼ ਨਗਰ ਟਾਂਡਾ, ਸੁਖਦੇਵ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਵਾਰਡ ਨੰਬਰ 4 ਮਿਆਣੀ,ਅੰਗਰੇਜ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪੰਡੋਰੀ ਮੱਲੀਆਂ (ਗੜਦੀਵਾਲ), ਯੁੱਧਵੀਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਘੋੜੇਬਾਹਾ, ਸੁਖਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਖੱਖ, ਵਰਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ,ਪਰਦੀਪ ਕੌਰ ਪੁੱਤਰੀ ਕੁਲਦੀਪ ਸਿੰਘ, ਫ਼ਰਜ਼ਾਨਾ ਖ਼ਾਤੂਨ ਪਤਨੀ ਵਰਿੰਦਰ ਸਿੰਘ, ਦਲਜੀਤ ਕੌਰ ਪਤਨੀ ਕੁਲਦੀਪ ਸਿੰਘ ਮਨਜੀਤ ਸਿੰਘ ਪੁੱਤਰ ਨਾਨਕ ਸਿੰਘ ਵਾਸੀ ਵਾਰਡ ਨੰਬਰ (ਸਾਰੇ ਹੀ) ਨਿਵਾਸੀ ਵਾਰਡ ਨੰਬਰ 06 ਮਿਆਣੀ ਅਧੀਨ ਮਿਆਣੀ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ ਜ਼ਾਬਤਾ ਫ਼ੌਜਦਾਰੀ ਐਕਟ ਦੀ ਉਲੰਘਣਾ ਅਧੀਨ ਮਾਮਲਾ ਦਰਜ ਕਰਦਿਆਂ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।