ਕੁੱਟਮਾਰ ਕਰਨ ਦੇ ਦੋਸ਼ ’ਚ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Saturday, Dec 30, 2023 - 04:26 PM (IST)

ਕੁੱਟਮਾਰ ਕਰਨ ਦੇ ਦੋਸ਼ ’ਚ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਕਪੂਰਥਲਾ (ਮਹਾਜਨ)-ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਜੱਗੂ ਸ਼ਾਹ ਡੇਰੇ ’ਚ ਘਰ ਦੇ ਬਾਹਰ ਖੜ੍ਹੇ ਮੋਟਰਸਾਈਕਲ ਦੀ ਭੰਨਤੋੜ ਕਰਨ ਅਤੇ ਇਕ ਔਰਤ ਸਮੇਤ 3 ਵਿਅਕਤੀਆਂ ’ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ’ਚ 3 ਅਣਪਛਾਤੇ ਵਿਅਕਤੀਆਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਫਿਲਹਾਲ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੋਨੀਆ ਪਤਨੀ ਵਿਸ਼ਾਲ ਵਾਸੀ ਜੱਗੂ ਸ਼ਾਹ ਡੇਰਾ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਉਹ 13 ਦਸੰਬਰ ਦੀ ਰਾਤ ਕਰੀਬ 9 ਵਜੇ ਆਪਣੇ ਘਰ ਮੌਜੂਦ ਸੀ। ਉਦੋਂ ਘਰ ਦੇ ਬਾਹਰ ਟੋਨੀ, ਉਸ ਦਾ ਭਰਾ ਨੌਖਾ, ਅਜੈ ਅਤੇ ਕਰਨ ਵਾਸੀ ਜੱਗੂ ਸ਼ਾਹ ਡੇਰਾ ਗਏ ਅਤੇ ਘਰ ਦੇ ਬਾਹਰ ਖੜ੍ਹੇ ਸਪਲੈਂਡਰ ਮੋਟਰਸਾਈਕਲ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : PM ਮੋਦੀ ਵੱਲੋਂ ਨਵੇਂ ਸਾਲ ਦਾ ਤੋਹਫ਼ਾ, ਪੰਜਾਬ 'ਚ 'ਵੰਦੇ ਭਾਰਤ ਐਕਸਪ੍ਰੈੱਸ' ਟਰੇਨ ਦੀ ਹੋਈ ਸ਼ੁਰੂਆਤ

ਉਨ੍ਹਾਂ ਦੇ ਨਾਲ ਲਵਪ੍ਰੀਤ ਸਿੰਘ, ਗਗਨ, ਦੀਪੂ, ਸੰਨੀ, ਸ਼ਰਨ ਤੋਂ ਇਲਾਵਾ ਇਲਾਕੇ ਦੇ 2-3 ਅਣਪਛਾਤੇ ਨੌਜਵਾਨ ਵੀ ਮੌਜੂਦ ਸਨ। ਸਾਰਿਆਂ ਨੇ ਆਪਣੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਹੋਰ ਸਾਮਾਨ ਫੜਿਆ ਹੋਇਆ ਸੀ। ਜੋ ਗਾਲ੍ਹਾਂ ਕੱਢ ਰਹੇ ਸਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਜਦੋਂ ਉਹ ਘਰੋਂ ਬਾਹਰ ਆਈ ਤਾਂ ਉਪਰੋਕਤ ਸਾਰੇ ਵਿਅਕਤੀਆਂ ਨੇ ਮੇਰੀ, ਮੇਰੇ ਪਤੀ ਅਤੇ ਜੀਜਾ ਜਸ਼ਨਦੀਪ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਰੌਲਾ ਪੈਣ ’ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਜਿਸ ਤੋਂ ਬਾਅਦ ਸਾਰੇ ਹਮਲਾਵਰ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਅਗਲੇ ਦਿਨ ਵੀ ਉਕਤ ਸਾਰੇ ਨੌਜਵਾਨਾਂ ਨੇ ਘਰ ਦੇ ਬਾਹਰ ਆ ਕੇ ਉਸ ਨਾਲ ਗਾਲੀ ਗਲੋਚ ਕੀਤਾ। ਪੁਲਸ ਨੇ ਜ਼ਖ਼ਮੀਆਂ ਦੇ ਬਿਆਨਾਂ ’ਤੇ ਹਸਪਤਾਲ ਦੀ ਐੱਮ. ਐੱਲ. ਆਰ. ਰਿਪੋਰਟ ਦੇ ਆਧਾਰ ’ਤੇ 3 ਅਣਪਛਾਤੇ ਵਿਅਕਤੀਆਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਧਾਰਾ 323, 506, 313, 148, 149 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : New Year ਦੇ ਜਸ਼ਨ ਸਬੰਧੀ ਜਲੰਧਰ ਪੁਲਸ ਸਖ਼ਤ, PPR ਮਾਰਕੀਟ ‘ਨੋ ਵ੍ਹੀਕਲ ਜ਼ੋਨ’ ਐਲਾਨੀ, ਬਣਾਈ ਇਹ ਯੋਜਨਾ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News