ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ 2 ਕਿਸਾਨਾਂ ਖ਼ਿਲਾਫ਼ ਮਾਮਲੇ ਦਰਜ

Friday, Nov 17, 2023 - 01:07 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)- ਮਾਣਯੋਗ ਸੁਪ੍ਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪਰਾਲੀ ਸਾੜਨ ਦੇ ਬੁਰੇ ਵਰਤਾਰੇ ਨੂੰ ਠੱਲ ਪਾਉਣ ਲਈ ਪੁਲਸ ਪ੍ਰਸ਼ਾਸਨ ਅਤੇ ਖੇਤੀ ਵਿਭਾਗ ਸਖ਼ਤ ਹੋਇਆ ਹੈ। ਇਸ ਦੌਰਾਨ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਉਣ ਦੇ ਬਾਵਜੂਦ ਪਰਾਲੀ ਨੂੰ ਅੱਗ ਨੂੰ ਅੱਗ ਲਾਉਣ ਵਾਲੇ 2 ਕਿਸਾਨਾਂ ਖ਼ਿਲਾਫ਼ ਟਾਂਡਾ ਪੁਲਸ ਨੇ ਡੀ. ਸੀ. ਹੁਸ਼ਿਆਰਪੁਰ ਦੇ ਹੁਕਮਾਂ ਦੁ ਉਲੰਘਣਾ ਕਰਨ ਦੇ ਮਾਮਲੇ ਦਰਜ ਕੀਤੇ ਗਏ ਹਨ। ਪੁਲਸ ਨੇ ਇਸ ਮੁਹਿੰਮ ਤਹਿਤ ਕਿਤੇ ਮਹਿਜ ਪ੍ਰੇਰਣਾ ਅਤੇ ਕਿਤੇ ਇਹ ਕਾਰਵਾਈ ਕਰਕੇ ਲੋਕਾਂ ਨੂੰ ਅਜਿਹਾ ਕਰਨ ਤੋਂ ਵਰਜਿਆ ਅਤੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਅਤੇ ਖੇਤੀ ਵਿਕਾਸ ਅਫ਼ਸਰ ਡਾ. ਲਵਦੀਪ ਸਿੰਘ ਦੀਆਂ ਟੀਮ ਨੇ ਬੇਟ ਇਲਾਕੇ ਵਿਚ ਜਾ ਕੇ ਖ਼ੁਦ ਖੇਤਾਂ ਵਿਚ ਲੱਗੀ ਅੱਗ ਨੂੰ ਬੁਝਾਇਆ। 

ਇਹ ਵੀ ਪੜ੍ਹੋ: 15,000 ਕਰੋੜ ਦੇ ਮਹਾਦੇਵ ਐਪ ਘਪਲੇ ’ਚ ਜਲੰਧਰ ਦੇ ਬਿਲਡਰ ਦਾ ਵੀ ਨਾਂ ਸ਼ਾਮਲ, ED ਦੇ ਵੀ ਰਾਡਾਰ ’ਤੇ ਬੁੱਕੀ

ਥਾਣਾ ਮੁਖੀ ਟਾਂਡਾ ਨੇ ਦੱਸਿਆ ਕਿ ਪੁਲਸ ਨੇ ਪਰਾਲੀ ਸਾੜਨ ਦੇ ਦੋਸ਼ ਦੋਸ਼ ਵਿਚ ਪਿੰਡ ਪ੍ਰੇਮਪੁਰ ਨੇੜੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਸੁੱਚਾ ਸਿੰਘ ਪੁੱਤਰ ਰਾਮ ਸਿੰਘ ਵਾਸੀ ਨੱਥੂਪੁਰ ਖ਼ਿਲਾਫ਼ ਅਤੇ ਸੈਦੂਪੁਰ ਪਿੰਡ ਨਜ਼ਦੀਕ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਮਨਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਸੈਦੂਪੁਰ ਖ਼ਿਲਾਫ਼ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਇਸ ਬੁਰੇ ਵਰਤਾਰੇ ਨੂੰ ਬੰਦ ਕਰਨ ਲਈ ਲਗਾਤਾਰ ਚੈੱਕਿੰਗ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਵਿਦਿਆਰਥੀਆਂ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


shivani attri

Content Editor

Related News