ਡੋਪ ਟੈਸਟ ਰਿਪੋਰਟ ਪਾਜ਼ੇਟਿਵ ਆਉਣ ’ਤੇ 2 ਖ਼ਿਲਾਫ਼ ਮਾਮਲਾ ਦਰਜ
Monday, Jul 07, 2025 - 06:42 PM (IST)

ਸ੍ਰੀ ਚਮਕੌਰ ਸਾਹਿਬ (ਕੌਸ਼ਲ)- ਸ੍ਰੀ ਚਮਕੌਰ ਸਾਹਿਬ ਪੁਲਸ ਵਲੋਂ ਡੋਪ ਟੈਸਟ ਰਿਪੋਰਟ ਪਾਜ਼ੇਟਿਵ ਆਉਣ ’ਤੇ 2 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਬਾਜ਼ ਸਿੰਘ ਉਰਫ਼ ਬਾਜ ਵਾਸੀ ਟੱਪਰੀਆਂ ਅਮਰ ਸਿੰਘ ਅਤੇ ਮਨਪ੍ਰੀਤ ਸਿੰਘ ਵਾਸੀ ਖੋਖਰ ਵਜੋਂ ਹੋਈ ਹੈ। ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਸ੍ਰੀ ਚਮਕੌਰ ਸਾਹਿਬ ਤੋਂ ਧੌਲਰਾਂ ਵਾਲੀ ਸਾਈਡ ਨੂੰ ਜਾ ਰਹੇ ਸੀ ਤਾਂ ਪੁਲਸ ਨੂੰ ਪਿੰਡ ਕੰਧੋਲਾ ਸਾਈਡ ਤੋਂ ਦੋ ਮੋਨੇ ਨੌਜਵਾਨ ਪੈਦਲ ਆਉਂਦੇ ਵਿਖਾਈ ਦਿੱਤੇ। ਦੋਵੇਂ ਨੌਜਵਾਨ ਪੁਲਸ ਨੂੰ ਵੇਖ ਕੇ ਇੱਧਰ-ਉੱਧਰ ਨੂੰ ਭੱਜਣ ਦੀ ਫਿਰਾਕ ਵਿਚ ਸਨ, ਜਿਨ੍ਹਾਂ ਕੋਲ ਪੁੱਜ ਕੇ ਨੌਜਵਾਨਾਂ ਦਾ ਨਾਮ ਤੇ ਪਤਾ ਪੁੱਛਿਆ ਗਿਆ। ਇਨ੍ਹਾਂ ’ਚੋਂ ਇਕ ਨੌਜਵਾਨ ਨੇ ਆਪਣਾ ਨਾਮ ਗੁਰਬਾਜ ਸਿੰਘ ਉਰਫ਼ ਬਾਜ ਅਤੇ ਦੂਜੇ ਨੌਜਵਾਨ ਨੇ ਮਨਪ੍ਰੀਤ ਸਿੰਘ ਦੱਸਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 8 ਲੋਕਾਂ ਦੀ ਮੌਤ
ਪੁਲਸ ਨਾਲ ਪੁੱਛਗਿੱਛ ਕਰਨ ’ਤੇ ਉਨ੍ਹਾਂ ਦੱਸਿਆ ਕਿ ਉਹ ਨਸ਼ੇ ਕਰਨ ਦੇ ਆਦੀ ਹਨ ਅਤੇ ਅੱਜ ਵੀ ਨਸ਼ਾ ਖ਼ਰੀਦਣ ਲਈ ਆਏ ਹੋਏ ਸੀ। ਪੁਲਸ ਵੱਲੋਂ ਉਕਤ ਨੌਜਵਾਨਾਂ ਦਾ ਸਰਕਾਰੀ ਹਸਪਤਾਲ ਸ੍ਰੀ ਚਮਕੌਰ ਸਾਹਿਬ ਵਿਖੇ ਡੋਪ ਟੈਸਟ ਕਰਵਾਇਆ, ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ। ਪੁਲਸ ਵਲੋਂ ਦੋਵੇਂ ਨੌਜਵਾਨਾਂ ਖ਼ਿਲਾਫ਼ ਐੱਨ. ਡੀ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਸਾਵਧਾਨ! ਦਰਵਾਜ਼ਾ ਖੜ੍ਹਕਾ ਸ਼ਰੇਆਮ ਘਰ ਵੜੇ ਲੁਟੇਰੇ, ਇਕੱਲਾ ਜਵਾਕ ਵੇਖ ਮੱਥੇ 'ਤੇ ਰੱਖ 'ਤੀ ਪਿਸਤੌਲ, ਫਿਰ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e