ਫਗਵਾੜਾ ਵਿਖੇ ਕੁੱਟਮਾਰ ਦੇ ਮਾਮਲੇ ’ਚ 2 ਲੋਕਾਂ ਖ਼ਿਲਾਫ਼ ਕੇਸ ਦਰਜ
Thursday, Jun 04, 2026 - 01:41 PM (IST)
ਫਗਵਾੜਾ (ਜਲੋਟਾ)-ਥਾਣਾ ਰਾਵਲਪਿੰਡੀ ਦੀ ਪੁਲਸ ਵੱਲੋਂ ਕੁੱਟਮਾਰ ਦੇ ਇਕ ਮਾਮਲੇ ਵਿਚ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਵਾਸੀ ਪਿੰਡ ਜਗਪਾਲਪੁਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਆਪਸੀ ਕਿਸੇ ਗੱਲ ਨੂੰ ਲੈ ਕੇ ਕੇਵਲ ਸਿੰਘ ਅਤੇ ਕੇਵਲ ਸਿੰਘ ਦੇ ਦੋਹਤੇ (ਦੌਤਰੇ) ਦੋਵੇਂ ਵਾਸੀ ਪਿੰਡ ਜਗਪਾਲਪੁਰ ਨੇ ਮਾਰਪੀਟ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਰਾਵਲਪਿੰਡੀ ਵਿਚ ਧਾਰਾ 323, 324 ਅਤੇ 34 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮੁਲਜ਼ਮ ਪੁਲਸ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਹਨ। ਪੁਲਸ ਵੱਲੋਂ ਮਾਮਲੇ ਦੀ ਜਾਂਚ ਦਾ ਦੌਰ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ ਮਾਮਲੇ 'ਚ ਨਵਾਂ ਮੋੜ! ਇਸ ਗਰੁੱਪ ਨੇ ਲਈ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
