ਬਲੈਕਮੇਲ ਕਰਕੇ ਪੈਸੇ ਵਸੂਲਣ ਦੇ ਦੋਸ਼ ’ਚ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Monday, Jul 22, 2024 - 12:15 PM (IST)

ਬਲੈਕਮੇਲ ਕਰਕੇ ਪੈਸੇ ਵਸੂਲਣ ਦੇ ਦੋਸ਼ ’ਚ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ (ਰਾਕੇਸ਼)-ਸਾਈਬਰ ਕ੍ਰਾਈਮ ਦੀ ਟੀਮ ਨੇ ਬਲੈਕਮੇਲ ਕਰਕੇ ਪੈਸੇ ਵਸੂਲਣ ਦੇ ਦੋਸ਼ ਹੇਠ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਲਿਖਾਈ ਸ਼ਿਕਾਇਤ ਵਿਚ ਧੀਰਜ ਸ਼ਰਮਾ ਉਰਫ਼ ਸ਼ਾਨੂ ਪੁੱਤਰ ਸੁਰੇਸ਼ ਕੁਮਾਰ ਸ਼ਰਮਾ ਵਾਸੀ ਹਰੀ ਨਗਰ ਥਾਣਾ ਸਿਟੀ ਨੇ 19 ਜੁਲਾਈ ਨੂੰ ਐੱਸ. ਐੱਸ. ਪੀ. ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਦੋ ਅਣਪਛਾਤੇ ਵਿਅਕਤੀ ਉਸ ਨੂੰ ਬਲੈਕਮੇਲ ਕਰਕੇ ਫਿਰੌਤੀ ਦੀ ਮੰਗ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ’ਤੇ ਝੂਠੀਆਂ ਪੋਸਟਾਂ ਪਾ ਕੇ ਸਮਾਜ ਵਿਚ ਉਸ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਿਸ ਦੀ ਜਾਂਚ ਜਗੀਰ ਸਿੰਘ ਡੀ. ਐੱਸ. ਪੀ. ਏ. ਡੀ. ਪੀ. ਐੱਸ. ਵੱਲੋਂ ਕਰਨ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਹਾਦਸੇ ਨੇ ਉਜਾੜ ਦਿੱਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 24 ਸਾਲਾ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News