ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗਣ ਵਾਲੇ 3 ਲੋਕਾਂ ਖ਼ਿਲਾਫ਼ ਮਾਮਲੇ ਦਰਜ
Saturday, Aug 24, 2024 - 01:34 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਗੁਪਤਾ )- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ 3 ਲੋਕਾਂ ਦੇ ਖ਼ਿਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪਹਿਲਾ ਮਾਮਲਾ ਭੁਪਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਨੰਗਲੀ ਜਲਾਲਪੁਰ ਦੇ ਬਿਆਨ ਦੇ ਆਧਾਰ 'ਤੇ ਅਵਤਾਰ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਭੁਲੱਥ ਅਤੇ ਉਸ ਦੀ ਪਤਨੀ ਮਨਜੀਤ ਕੌਰ ਦੇ ਖ਼ਿਲਾਫ਼ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਉਸ ਦੇ ਪੁੱਤਰ ਨਵਤੇਜ ਸਿੰਘ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 9 ਲੱਖ 15 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਜਿਸ ਤੋਂ ਬਾਅਦ ਉਨ੍ਹਾਂ ਕੁਝ ਰਕਮ ਵਾਪਸ ਕਰ ਦਿੱਤੀ ਅਤੇ ਹੁਣ ਉਨ੍ਹਾਂ ਨੇ ਉਸ ਨੂੰ 5 ਲੱਖ 65 ਹਜ਼ਾਰ ਰੁਪਏ ਵਾਪਸ ਨਹੀਂ ਕੀਤੇ।
ਇਹ ਵੀ ਪੜ੍ਹੋ- ਹੋ ਜਾਓ ਸਾਵਧਾਨ ! ਕੀਤੇ ਤੁਹਾਡੇ ਨਾਲ ਨਾ ਹੋ ਜਾਵੇ ਮਾੜੀ, ਚਾਵਾਂ ਨਾਲ ਲਿਆਂਦੀ ਕਾਲੀ THAR ਮਿੰਟਾਂ 'ਚ ਹੋਈ ਸੁਆਹ
ਦੂਜਾ ਮਾਮਲਾ ਹਰਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਧਾਮੀਆਂ ਖ਼ੁਰਦ ਦੇ ਬਿਆਨ ਦੇ ਆਧਾਰ 'ਤੇ ਸਰਵਣ ਰਾਮ ਪੁੱਤਰ ਬਤਨਾ ਰਾਮ ਵਾਸੀ ਕੂੰਟ (ਹਰਿਆਣਾ ) ਦੇ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਹਰਦੀਪ ਸਿੰਘ ਨੇ ਦੱਸਿਆ ਕਿ ਇਸ ਮੁਲਜ਼ਮ ਨੇ ਉਸ ਦੇ ਪੁੱਤਰ ਕਰਨਜੋਤ ਸਿੰਘ ਨੂੰ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 1 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਹੁਣ ਜਾਂਚ ਤੋਂ ਬਾਅਦ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ ਪੈਰ ਪਸਾਰਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਆਉਣ ਲੱਗੇ ਲੋਕ, ਇੰਝ ਕਰੋ ਬਚਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ