ਪਤੀ-ਪਤਨੀ ਦੀ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Wednesday, Jun 14, 2023 - 03:11 PM (IST)

ਬਲਾਚੌਰ/ਪੋਜੇਵਾਲ (ਕਟਾਰੀਆ)-ਬਲਾਚੌਰ ਪੁਲਸ ਵੱਲੋਂ ਪਤੀ-ਪਤਨੀ ਦੀ ਕੁੱਟਮਾਰ ਕਰਨ ’ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਏ. ਐੱਸ. ਆਈ. ਪ੍ਰੇਮ ਲਾਲ ਨੇ ਦੱਸਿਆ ਕਿ ਬਿਆਨ ਦਰਜ ਕਰਾਉਂਦੇ ਲਲਿਤ ਕੁਮਾਰ ਪਿੰਡ ਚਣਕੋਈ ਨੇ ਦੱਸਿਆ ਕਿ ਉਹ ਰਾਤ ਸਮੇਂ ਚਣਕੋਈ ਧਾਰਮਿਕ ਅਸਥਾਨ ਤੋਂ ਮੇਲਾ ਵੇਖ ਕੇ ਆਪਣੀ ਪਤਨੀ ਨਾਲ ਆਪਣੇ ਘਰ ਜਾ ਰਹੇ ਸਨ ਤਾਂ ਰਸਤੇ ’ਚ ਉਨ੍ਹਾਂ ਦੇ ਪਿੰਡ ਦੇ ਰਣਜੀਤ ਸਿੰਘ, ਬੁੱਧੂ ਅਤੇ ਜੱਸੀ ਨੇ ਉਸ ਨੂੰ ਰੋਕ ਕੇ ਉਸ ਨਾਲ ਅਤੇ ਉਸ ਦੀ ਪਤਨੀ ਨਾਲ ਕੁੱਟਮਾਰ ਕੀਤੀ। ਉਸ ਵੱਲੋਂ ਦਿੱਤੇ ਬਿਆਨ ਦੇ ਆਧਾਰ ’ਤੇ ਤਿੰਨਾਂ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੁਣ ਇਨ੍ਹਾਂ ਲੋਕਾਂ ਨੂੰ 2 ਰੁਪਏ ਕਿਲੋ ਦੀ ਬਜਾਏ ਮੁਫ਼ਤ ਮਿਲੇਗੀ ਕਣਕ, ਸਰਕਾਰ ਵੱਲੋਂ ਕੋਟਾ ਜਾਰੀ