ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇਣ ਵਾਲੇ 3 ਟਰੈਵਲ ਏਜੰਟਾਂ ਖ਼ਿਲਾਫ਼ ਮਾਮਲੇ ਦਰਜ
Friday, Jun 09, 2023 - 03:29 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼, ਜਸਵਿੰਦਰ)- ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਤਿੰਨ ਟਰੈਵਲ ਏਜੰਟਾਂ ਖ਼ਿਲਾਫ਼ ਟਾਂਡਾ ਪੁਲਸ ਨੇ ਧੋਖਾਦੇਹੀ ਦੇ ਦੋ ਮਾਮਲੇ ਦਰਜ ਕੀਤੇ ਹਨ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪਹਿਲਾ ਮਾਮਲਾ ਸਤਿੰਦਰਪਾਲ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਮਸੀਤਪਲ ਕੋਟ ਦੇ ਬਿਆਨ ਦੇ ਆਧਾਰ 'ਤੇ ਗੁਰਜੀਤ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਨਿਊ ਦਸਮੇਸ਼ ਨਗਰ ਮਾਡਲ ਟਾਊਨ ਡਿਵੀਜ਼ਨ ਜਲੰਧਰ ਅਤੇ ਉਂਕਾਰ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਡਾਇਮੰਡ ਸਿਟੀ ਦਕੋਹਾ ਰਾਮਾ ਮੰਡੀ ਜਲੰਧਰ ਖ਼ਿਲਾਫ਼ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਉਸ ਨੂੰ ਅਤੇ ਉਸ ਦੇ ਚਾਚੇ ਦੇ ਲੜਕੇ ਗੁਰਪਾਲ ਸਿੰਘ ਨੂੰ ਇਟਲੀ ਭੇਜਣ ਦਾ ਝਾਂਸਾ ਦੇ ਕੇ 6 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਡੀ. ਐੱਸ. ਪੀ. ਟਾਂਡਾ ਵੱਲੋਂ ਜਾਂਚ ਤੋਂ ਬਾਅਦ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ। ਥਾਣੇਦਾਰ ਅਮਰਜੀਤ ਸਿੰਘ ਹੁਣ ਅਗਲੇਰੀ ਕਾਰਵਾਈ ਕਰ ਰਹੇ ਹਨ।
ਇਹ ਵੀ ਪੜ੍ਹੋ-ਭਾਰੀ ਮੀਂਹ ਮਗਰੋਂ ਗਰਮੀ ਕੱਢਾਉਣ ਲੱਗੀ ਵੱਟ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ
ਇਸੇ ਤਰਾਂ ਟਾਂਡਾ ਪੁਲਸ ਨੇ ਦਸਮੇਸ਼ ਨਗਰ ਟਾਂਡਾ ਵਾਸੀ ਬਲਜਿੰਦਰ ਸਿੰਘ ਪੁੱਤਰ ਰਤਨ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਸ਼ਸ਼ੀ ਵਾਸੀ ਜਲੰਧਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਲਜ਼ਮ ਨੇ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਹੈ। ਉੱਪ ਪੁਲਸ ਕਪਤਾਨ ਹੁਸ਼ਿਆਰਪੁਰ ਵੱਲੋਂ ਕੀਤੀ ਜਾਂਚ ਤੋਂ ਸਾਬਤ ਹੋਇਆ ਕਿ ਇਸ ਮੁਲਜ਼ਮ ਨੇ ਬਲਜਿੰਦਰ ਸਿੰਘ ਨਾਲ 2 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਹੁਣ ਮਾਮਲਾ ਦਰਜ ਕੀਤਾ ਹੈ ਅਤੇ ਐੱਸ. ਆਈ. ਪਰਵਿੰਦਰ ਸਿੰਘ ਅਗਲੇਰੀ ਕਾਰਵਾਈ ਕਰ ਰਹੇ ਹਨ।
ਇਹ ਵੀ ਪੜ੍ਹੋ- 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਤੇ ਵੀਡੀਓ 'ਚ ਖੁੱਲ੍ਹੇ ਪਤਨੀ ਦੇ ਰਾਜ਼
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani