ਡਰਾਉਣ-ਧਮਕਾਉਣ ਦੀ ਨੀਅਤ ਨਾਲ ਫਾਇਰਿੰਗ ਕਰਨ ਵਾਲੇ 3 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
Wednesday, Jun 10, 2026 - 02:39 PM (IST)
ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਨੇ ਇਕ ਵਿਅਕਤੀ ਨੂੰ ਡਰਾਉਣ-ਧਮਕਾਉਣ ਦੀ ਨੀਅਤ ਨਾਲ ਹਵਾਈ ਫਾਇਰਿੰਗ ਕਰਨ ਦੇ ਦੋਸ਼ ਹੇਠ ਤਿੰਨ ਨੌਜਵਾਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਐੱਸ. ਐੱਚ. ਓ. ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਕਮਲਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬਰੜ ਕਾਲੋਨੀ ਨੇ ਪੁਲਸ ਕੋਲ ਕਰਵਾਏ ਦਰਜ ਬਿਆਨਾਂ ਰਾਹੀਂ ਦੱਸਿਆ ਹੈ ਕਿ 24 ਮਈ ਨੂੰ ਰਾਤ ਕਰੀਬ 12 ਵਜੇ ਉਸ ਨੂੰ ਪਟਾਕਿਆਂ ਵਰਗੀ ਆਵਾਜ਼ ਸੁਣਾਈ ਦਿੱਤੀ ਸੀ। ਕੁਝ ਦਿਨਾਂ ਬਾਅਦ ਜਦੋਂ ਉਸ ਨੇ ਆਪਣੇ ਘਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਅੰਮ੍ਰਿਤਪਾਲ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਲਲੋਤਾ ਨੇ ਉੱਥੇ ਫਾਇਰ ਕੀਤੇ ਸਨ।
ਇਹ ਵੀ ਪੜ੍ਹੋ: Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ ਨਿਕਲੀ ਜਾਨ
ਸ਼ਿਕਾਇਤ ਕਰਤਾ ਨੇ ਅੱਗੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਇਹ ਫਾਇਰਿੰਗ ਹਰਮਨ ਵਾਸੀ ਖੁੰਡਾ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਸ਼ਿਵਰਾਜ ਵਾਸੀ ਨੌਸ਼ਹਿਰਾ ਸਿੰਬਲੀ ਦੇ ਕਹਿਣ 'ਤੇ ਉਸ ਨੂੰ ਡਰਾਉਣ-ਧਮਕਾਉਣ ਦੇ ਮਕਸਦ ਨਾਲ ਕੀਤੀ ਸੀ। ਹਾਜੀਪੁਰ ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਨਾਮਜ਼ਦ ਕੀਤੇ ਗਏ ਤਿੰਨਾਂ ਨੌਜਵਾਨਾਂ ਅੰਮ੍ਰਿਤਪਾਲ ਸਿੰਘ, ਹਰਮਨ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨਾ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਇਹ ਵੀ ਪੜ੍ਹੋ: ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ ਵਰ੍ਹਨ ਲੱਗੀ ਅੱਗ, 46 ਡਿਗਰੀ ਤਕ ਪੁੱਜਾ ਤਾਪਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
