ਗੇਟ ਦੀ ਭੰਨਤੋੜ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ’ਚ 7 ਖ਼ਿਲਾਫ਼ ਮਾਮਲਾ ਦਰਜ

Wednesday, Nov 11, 2026 - 04:25 PM (IST)

ਗੇਟ ਦੀ ਭੰਨਤੋੜ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ’ਚ 7 ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਪਰਮਜੀਤ ਮੋਮੀ)-ਪਿੰਡ ਰਾਜਧਨ ਵਿਚ ਕਿਸੇ ਰੰਜਿਸ਼ ਨੂੰ ਲੈ ਕੇ ਇਕ ਘਰ ਦੇ ਗੇਟ ਦੀ ਭੰਨਤੋੜ ਕਰਨ ਅਤੇ ਔਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ’ਚ ਟਾਂਡਾ ਪੁਲਸ ਨੇ ਪਿੰਡ ਦੇ ਹੀ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਮਨਦੀਪ ਕੌਰ ਪਤਨੀ ਰਣਜੀਤ ਸਿੰਘ ਵਾਸੀ ਰਾਜਧਨ ਦੇ ਬਿਆਨ ਦੇ ਆਧਾਰ 'ਤੇ ਗੁਰਦੇਵ ਸਿੰਘ ਪੁੱਤਰ ਭਾਨ ਸਿੰਘ, ਹਰਜਿੰਦਰ ਸਿੰਘ ਉਰਫ਼ ਜਿੰਦਰ ਪੁੱਤਰ ਗੁਲਸ਼ਨ ਸਿੰਘ, ਸੁਖਜਿੰਦਰ ਸਿੰਘ ਉਰਫ ਬਿੱਲਾ ਪੁੱਤਰ ਗੁਲਸ਼ਨ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਗੁਰਦੇਵ ਸਿੰਘ, ਨਿਰਮਲ ਸਿੰਘ ਨਿੰਦਾ ਪੁੱਤਰ ਰਘੁਵੀਰ ਸਿੰਘ, ਦਲਜੀਤ ਸਿੰਘ ਉਰਫ ਕਾਕਾ ਪੁੱਤਰ ਭਾਨ ਸਿੰਘ, ਵਰੁਣ ਪੁੱਤਰ ਦਲਜੀਤ ਸਿੰਘ ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ, ਫਿਰ ਹੋਇਆ...

ਆਪਣੇ ਬਿਆਨ ’ਚ ਮਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ 28 ਅਕਤੂਬਰ ਨੂੰ ਦਾਤਰ ਅਤੇ ਡੰਡਿਆਂ ਨਾਲ ਉਸ ਦੇ ਘਰ 'ਤੇ ਹਮਲਾ ਕੀਤਾ ਅਤੇ ਬੰਦ ਗੇਟ ਦੀ ਭੰਨਤੋੜ ਕਰਨ ਦੇ ਨਾਲ-ਨਾਲ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਰਣਜੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼ ਬੈਠੇ ਪੁੱਤ ਨੂੰ ਵੀ...

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News