ਡੋਪ ਟੈਸਟ ਪਾਜ਼ੇਟਿਵ ਆਉਣ ''ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Wednesday, Jul 29, 2026 - 04:23 PM (IST)
ਤਲਵਾੜਾ (ਜੋਸ਼ੀ)-ਤਲਵਾੜਾ ਪੁਲਸ ਨੇ ਇਕ ਨਸ਼ੇ ਦੇ ਆਦੀ ਵਿਅਕਤੀ ਦਾ ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਸਤਪਾਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜੱਗਾ ਰਾਮ ਪੁਲਸ ਪਾਰਟੀ ਸਮੇਤ ਚੈਕਿੰਗ ਦੌਰਾਨ 52 ਗੇਟ ਵੱਲ ਜਾ ਰਹੇ ਸਨ। ਇਸੇ ਦੌਰਾਨ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਮੀਤ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪੁਰਾਣਾ ਤਲਵਾੜਾ, ਜੋਕਿ ਨਸ਼ਾ ਕਰਨ ਦਾ ਆਦੀ ਹੈ ਅਤੇ ਇਲਾਕੇ ਦੇ ਹੋਰ ਨੌਜਵਾਨਾਂ ਨੂੰ ਵੀ ਨਸ਼ੇ ਦੀ ਲਤ ਲਗਾ ਰਿਹਾ ਹੈ, ਇਸ ਸਮੇਂ ਸੀਖਾ ਹੋਟਲ ਵਾਲੀ ਰੋਡ ਕੋਲ ਖੜ੍ਹਾ ਕਿਸੇ ਦੀ ਉਡੀਕ ਕਰ ਰਿਹਾ ਹੈ।
ਇਹ ਵੀ ਪੜ੍ਹੋ: ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
ਇਸ ਇਤਲਾਹ 'ਤੇ ਤੁਰੰਤ ਕਾਰਵਾਈ ਕਰਦੇ ਏ. ਐੱਸ. ਆਈ. ਜੱਗਾ ਰਾਮ ਨੇ ਸਮੇਤ ਪੁਲਸ ਮੁਲਾਜ਼ਮਾਂ ਮੌਕੇ ’ਤੇ ਪਹੁੰਚ ਕੇ ਉਕਤ ਨੌਜਵਾਨ ਨੂੰ ਕਾਬੂ ਕੀਤਾ। ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਗੁਰਮੀਤ ਸਿੰਘ ਵਜੋਂ ਦੱਸੀ। ਇਸ ਤੋਂ ਬਾਅਦ ਪੁਲਸ ਟੀਮ ਵੱਲੋਂ ਗੁਰਮੀਤ ਸਿੰਘ ਨੂੰ ਸਿਵਲ ਹਸਪਤਾਲ ਦਸੂਹਾ ਲਿਜਾਇਆ ਗਿਆ, ਜਿੱਥੇ ਉਸ ਦਾ ਡੋਪ ਟੈਸਟ ਕਰਵਾਇਆ ਗਿਆ। ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਤਲਵਾੜਾ ਪੁਲਸ ਨੇ ਗੁਰਮੀਤ ਸਿੰਘ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
