ਬੈਂਕ ਖ਼ਾਤਿਆਂ ’ਚੋਂ 20 ਹਜ਼ਾਰ ਰੁਪਏ ਕਢਵਾਉਣ ਵਾਲੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ

01/28/2024 6:33:44 PM

ਨਵਾਂਸ਼ਹਿਰ (ਤ੍ਰਿਪਾਠੀ)- ਫੋਨ ਵਿਚ ਐਪ ਡਾਊਨਲੋਡ ਕਰਵਾ ਕੇ ਬੈਂਕ ਖ਼ਾਤਿਆਂ ’ਚੋਂ 20 ਹਜ਼ਾਰ ਰੁਪਏ ਕੱਢਵਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪੁਲਸ ਨੇ ਧੋਖਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਮੁਹੰਮਦ ਰਸ਼ੀਦ ਪੁੱਤਰ ਮੁਹੰਮਦ ਨਸੀਰਦੀਨ ਨੇ ਦੱਸਿਆ ਕਿ ਉਹ ਨਵਾਂਸ਼ਹਿਰ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ, ਉਸ ਨੂੰ ਮੋਬਾਇਲ ਫੋਨ ’ਤੇ ਇਕ ਕਾਲ ਆਈ ਸੀ, ਜਿਸ ’ਚ ਕਾਲ ਕਰਨ ਵਾਲੇ ਨੇ ਉਸ ਨੂੰ ਰਸਟਡੈਸਕ ਨਾਮ ਦੀ ਇਕ ਐਪ ਡਾਊਨਲੋਡ ਕਰਨ ਲਈ ਕਿਹਾ। 

ਉਸ ਨੇ ਦੱਸਿਆ ਕਿ ਜਦੋਂ ਉਸ ਨੇ ਉਕਤ ਐਪ ਨੂੰ ਡਾਊਨਲੋਡ ਕੀਤਾ ਤਾਂ ਉਕਤ ਕਾਲਰ ਨੇ ਉਸ ਦਾ ਮੋਬਾਇਲ ਫੋਨ ਹੈਕ ਕਰ ਲਿਆ ਅਤੇ ਉਸ ਦੇ ਦੋ ਵੱਖ-ਵੱਖ ਬੈਂਕ ਖ਼ਾਤਿਆਂ ’ਚੋਂ 19,917 ਰੁਪਏ ਦੀ ਰਕਮ ਕੱਢਵਾ ਲਈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਉਨ੍ਹਾਂ ਦੇ ਪੈਸੇ ਵਾਪਸ ਕਰਨ ਅਤੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਇੰਚਾਰਜ ਸਾਈਬਰ ਸੈੱਲ ਵੱਲੋਂ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਅਣਪਛਾਤੇ ਕਾਲਰ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਇਕੱਠੇ ਬਲੀਆਂ 4 ਦੋਸਤਾਂ ਦੀਆਂ ਚਿਖਾਵਾਂ, ਧਾਹਾਂ ਮਾਰ-ਮਾਰ ਰੋਂਦੀਆਂ ਮਾਵਾਂ ਪੁੱਤਾਂ ਨੂੰ ਮਾਰਦੀਆਂ ਰਹੀਆਂ ਆਵਾਜ਼ਾਂ
 

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News