ਵਿਦੇਸ਼ ਭੇਜਣ ਦੇ ਨਾਂ ''ਤੇ 4 ਲੱਖ ਰੁਪਏ ਦੀ ਧੋਖਾਦੇਹੀ ਕਰਨ ਵਾਲੇ ਏਜੰਟ ਵਿਰੁੱਧ ਕੇਸ ਦਰਜ

Saturday, Jul 18, 2026 - 12:04 PM (IST)

ਵਿਦੇਸ਼ ਭੇਜਣ ਦੇ ਨਾਂ ''ਤੇ 4 ਲੱਖ ਰੁਪਏ ਦੀ ਧੋਖਾਦੇਹੀ ਕਰਨ ਵਾਲੇ ਏਜੰਟ ਵਿਰੁੱਧ ਕੇਸ ਦਰਜ

ਮੁਕੇਰੀਆਂ (ਨਾਗਲਾ)–ਮੁਕੇਰੀਆਂ ਪੁਲਸ ਵੱਲੋਂ ਵਿਦੇਸ਼ ਭੇਜਣ ਦੇ ਨਾਂ 'ਤੇ 4 ਲੱਖ ਰੁਪਏ ਦੀ ਧੋਖਾਦੇਹੀ ਕਰਨ ਵਾਲੇ ਏਜੰਟ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਪ੍ਰਿੰਸਪਾਲ ਸਿੰਘ ਨੇ ਦੱਸਿਆ ਕਿ ਫੇਰਾ ਸਿੰਘ ਪੁੱਤਰ ਅਮਰ ਸਿੰਘ ਵਾਸੀ ਮੁਰਾਦਪੁਰ ਅਵਾਨਾ ਵੱਲੋਂ ਦਿੱਤੇ ਗਏ ਬਿਆਨ ਮੁਤਾਬਕ ਏਜੰਟ ਅਮਨਦੀਪ ਸਿੰਘ ਪੁੱਤਰ ਸੋਹਣ ਸਿੰਘ ਵਸਨੀਕ ਪਿੰਡ ਚੋਲਾਂਗ ਥਾਣਾ ਟਾਂਡਾ ਅਤੇ ਕਰਨੈਲ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਮੁਰਾਦਪੁਰ ਅਵਾਨਾ ਤਹਿਸੀਲ ਮੁਕੇਰੀਆ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ 5 ਲੱਖ 50 ਹਜ਼ਾਰ ਰੁਪਏ ਦੀ ਧੋਖਾਦੇਹੀ ਕਰਨ ਸਬੰਧੀ ਦਰਖ਼ਾਸਤ ਦਿੱਤੀ ਸੀ।

ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ ਵੇਖੋ ਨਾਂ

ਜਿਸ ਦੀ ਪੜਤਾਲ ਡੀ. ਐੱਸ. ਪੀ. ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ। ਜਾਂਚ ਉਪਰੰਤ ਅਮਨਦੀਪ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਚੋਲਾਂਗ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਦਰਖ਼ਾਸਤ ਕਰਤਾ ਦੇ ਲੜਕੇ ਨੂੰ ਵਿਦੇਸ਼ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋ 4 ਲੱਖ ਰੁਪਏ ਦੀ ਧੋਖਾਦੇਹੀ ਕਰਨ 'ਤੇ ਏਜੰਟ ਅਮਨਦੀਪ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News