ਪ੍ਰਵਾਸੀ ਪੰਜਾਬੀ ਦੀ ਜ਼ਮੀਨ ’ਚੋਂ ਦਰੱਖਤ ਵੱਢ ਕੇ ਵੇਚਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
Thursday, Nov 06, 2025 - 11:49 AM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਜਰਮਨੀ ਰਹਿੰਦੇ ਪਿੰਡ ਪਤਿਆਲ ਵਾਸੀ ਪ੍ਰਵਾਸੀ ਪੰਜਾਬੀ ਦੀ ਜ਼ਮੀਨ ਵਿਚੋਂ ਸਫੈਦੇ ਦੇ ਦਰੱਖਤ ਚੋਰੀ ਕਰਕੇ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਸਬੰਧ ਵਿਚ ਟਾਂਡਾ ਪੁਲਸ ਨੇ 5 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰ ਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਸੁਰਿੰਦਰ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਪਤਿਆਲ (ਭੋਗਪੁਰ) ਦੇ ਬਿਆਨ ਦੇ ਆਧਾਰ ’ਤੇ ਅਵਤਾਰ ਸਿੰਘ ਪੁੱਤਰ ਰਾਮ ਕ੍ਰਿਸ਼ਨ ਜਤਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਮਨਦੀਪ ਸਿੰਘ ਪੁੱਤਰ ਰਾਮ ਮੂਰਤੀ ਪਿੰਡ ਸਰਾਈ, ਮਦਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕੋਟਲਾ ਨੋਧ ਸਿੰਘ ਅਤੇ ਹਰਪ੍ਰੀਤ ਸਿੰਘ ਹੈਪੀ ਪੁੱਤਰ ਬਲਵੰਤ ਸਿੰਘ ਵਾਸੀ ਦਾਰਾਪੁਰ (ਗੜ੍ਹਦੀਵਾਲਾ) ਦੇ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਏਅਰਪੋਰਟ 'ਚ ਬਦਲਿਆ ਗਿਆ ਫਲਾਈਟਸ ਦਾ ਸਮਾਂ, ਜਾਣੋ ਨਵੀਂ Timing
ਆਪਣੇ ਬਿਆਨ ਵਿਚ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਪਿੰਡ ਸਹਿਬਾਜ਼ਪੁਰ ਵਿਖੇ ਜ਼ਮੀਨ ਵਿਚ 2017 ਸਫੈਦੇ ਦੇ 900 ਬੂਟੇ ਲਾਏ ਸਨ। ਉਸ ਨੇ ਦੋਸ਼ ਲਾਇਆ ਕਿ ਇਨ੍ਹਾਂ ਮੁਲਜ਼ਮਾਂ ਨੇ ਇਨ੍ਹਾਂ ਦਰੱਖਤਾਂ ਨੂੰ ਚੋਰੀ ਵੱਢ ਕੇ ਵੇਚ ਦਿੱਤਾ ਹੈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਹਰਪਾਲ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ: ਜਿਊਲਰੀ ਸ਼ਾਪ ਲੁੱਟ ਮਾਮਲੇ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
