ਬੱਸ ਤੋਂ ਡਿੱਗਣ ਕਾਰਨ ਹੋਈ ਮੌਤ ਦੇ ਮਾਮਲੇ ''ਚ ਡਰਾਈਵਰ ਤੇ ਕੰਡਕਟਰ ਖ਼ਿਲਾਫ਼ ਮਾਮਲਾ ਦਰਜ

Friday, Aug 28, 2026 - 05:13 PM (IST)

ਬੱਸ ਤੋਂ ਡਿੱਗਣ ਕਾਰਨ ਹੋਈ ਮੌਤ ਦੇ ਮਾਮਲੇ ''ਚ ਡਰਾਈਵਰ ਤੇ ਕੰਡਕਟਰ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਪਰਮਜੀਤ ਮੋਮੀ)- ਚੌਲਾਂਗ ਟੋਲ ਪਲਾਜ਼ਾ 'ਤੇ ਬਸ ਤੋਂ ਉਤਰਦੇ ਸਮੇਂ ਮੌਤ ਦਾ ਸ਼ਿਕਾਰ ਹੋਏ ਇਕ ਵਿਅਕਤੀ ਦੀ ਘਟਨਾ ਸਬੰਧੀ ਟਾਂਡਾ ਪੁਲਸ ਨੇ ਨਿੱਜੀ ਕੰਪਨੀ ਦੇ ਬੱਸ ਚਾਲਕ ਅਤੇ ਉਸ ਦੇ ਸਹਾਇਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਮੌਤ ਦਾ ਸ਼ਿਕਾਰ ਹੋਏ ਹੁਸ਼ਿਆਰ ਸਿੰਘ ਵਾਸੀ ਪਿੰਡ ਨੰਗਲ ਖੁੰਗਾ ਦੀ ਪਤਨੀ ਰਾਜਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਬੱਸ ਚਾਲਕ ਕੁਲਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਨੰਗਲ ਖੁਰਦ ਭੋਗਪੁਰ ਅਤੇ ਬੱਸ ਦੇ ਕੰਡਕਟਰ ਬਿਕਰਮਜੀਤ ਸਿੰਘ ਪੁੱਤਰ ਸੋਮ ਪ੍ਰਕਾਸ਼ ਵਾਸੀ ਨੰਗਲ ਕੋਠੇ ਤਾਰਾਗੜ੍ਹ ਪਠਾਨਕੋਟ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: MP ਸਰਬਜੀਤ ਸਿੰਘ ਖਾਲਸਾ ਦੀ ਵਿਗੜੀ ਸਿਹਤ, ਜਲੰਧਰ ਦੇ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ

ਪੁਲਸ ਨੂੰ ਦਿੱਤੇ ਦਿੱਤੇ ਗਏ ਬਿਆਨਾਂ 'ਚ ਰਾਜਵਿੰਦਰ ਕੌਰ ਨੇ ਦੱਸਿਆ ਕਿ ਬੀਤੀ 26 ਅਗਸਤ ਦੀ ਰਾਤ ਨੂੰ ਜਦੋਂ ਉਸ ਦਾ ਪਤੀ ਜਲੰਧਰ ਤੋਂ ਮਕੈਨਿਕ ਦਾ ਕੰਮ ਕਰਦਾ ਸੀ ਅਤੇ ਬਸ ਰਾਹੀਂ ਸਕਾਰ ਪਰਤ ਰਿਹਾ ਸੀ ਕਿ ਚੌਲਾਂਗ ਟੋਲ ਪਲਾਜ਼ਾ ਨੇੜੇ ਬੱਸ ਤੋਂ ਉਤਰਨ ਲੱਗਾ ਸੀ ਕਿ ਕੰਡਕਟਰ ਨੇ ਵਿਸਲ ਰਾਹੀਂ ਡਰਾਈਵਰ ਨੂੰ ਬੱਸ ਚਲਾਉਣ ਦਾ ਇਸ਼ਾਰਾ ਕੀਤਾ। ਡਰਾਈਵਰ ਨੇ ਲਾਪਰਵਾਹੀ ਨਾਲ ਬੱਸ ਚਲਾਉਂਦੇ ਹੋਏ ਤੇਜ਼ ਦੌੜਾ ਦਿੱਤੀ, ਜਿਸ ਕਾਰਨ ਉਸ ਦੇ ਪਤੀ ਦਾ ਸੰਤੁਲਨ ਖੋ ਗਿਆ ਅਤੇ ਉਸ ਦੀ ਬੱਸ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ।ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਪੜਤਾਲ ਏ. ਐੱਸ. ਆਈ. ਰਾਮ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਸਰਕਾਰੀ ਸਕੂਲ ਦੇ ਹੈੱਡ ਮਾਸਟਰ ਨੇ ਜਵਾਕੜੀ ਨਾਲ ਟੱਪੀਆਂ ਹੱਦਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News