ਬੋਲੈਰੋ ਗੱਡੀ ਦੀ ਲਪੇਟ ''ਚ ਆ ਕੇ ਬੱਚੇ ਦੀ ਹੋਈ ਮੌਤ ਦੇ ਮਾਮਲੇ ’ਚ ਡਰਾਈਵਰ ਖ਼ਿਲਾਫ਼ ਕੇਸ ਦਰਜ, ਗ੍ਰਿਫ਼ਤਾਰ
Thursday, Sep 18, 2025 - 03:28 PM (IST)

ਜਲੰਧਰ (ਵਰੁਣ)–ਸੁਦਾਮਾ ਵਿਹਾਰ ਵਿਚ ਮੋਡੀਫਾਈ ਬੋਲੈਰੋ ਦੀ ਲਪੇਟ ਵਿਚ ਆ ਕੇ ਹੋਈ ਬੱਚੇ ਦੀ ਮੌਤ ਦੇ ਮਾਮਲੇ ਵਿਚ ਥਾਣਾ ਨੰਬਰ 7 ਦੀ ਪੁਲਸ ਨੇ ਬੋਲੈਰੋ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡਰਾਈਵਰ ਦੀ ਪਛਾਣ ਮੋਨੂੰ ਵਜੋਂ ਹੋਈ। ਬੋਲੈਰੋ ਨੂੰ ਪੁਲਸ ਨੇ ਹਾਦਸੇ ਤੋਂ ਬਾਅਦ ਹੀ ਆਪਣੇ ਕਬਜ਼ੇ ਵਿਚ ਲੈ ਲਿਆ ਸੀ।
ਇਹ ਵੀ ਪੜ੍ਹੋ: ਸ੍ਰੀ ਕੀਰਤਪੁਰ ਸਾਹਿਬ 'ਚ ਭਾਰੀ ਮੀਂਹ ਕਾਰਨ ਖੱਡ ਉਫ਼ਾਨ 'ਤੇ, ਸਕੂਲੀ ਬੱਚੇ ਫਸੇ, ਖ਼ੌਫ਼ਨਾਕ ਤਸਵੀਰਾਂ ਆਈਆਂ ਸਾਹਮਣੇ
ਥਾਣਾ ਨੰਬਰ 7 ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੱਚੇ ਗਣੇਸ਼ (11) ਦੀ ਮਾਂ ਦੇ ਬਿਆਨਾਂ ’ਤੇ ਮੋਨੂੰ ’ਤੇ ਕੇਸ ਦਰਜ ਕੀਤਾ ਗਿਆ ਹੈ। ਬੱਚੇ ਦੀ ਮਾਂ ਨੇ ਬਿਆਨ ਦਿੱਤੇ ਹਨ ਕਿ ਉਸ ਦੇ ਬੱਚੇ ਨੂੰ ਡਰਾਈਵਰ ਨੇ ਗੱਡੀ ਨਾਲ ਟੱਕਰ ਮਾਰ ਦਿੱਤੀ, ਜਿਸ ਦਾ ਸਿਰ ਸੜਕ ’ਤੇ ਲੱਗਣ ਨਾਲ ਉਸ ਦੀ ਮੌਤ ਹੋ ਗਈ। ਮੰਗਲਵਾਰ ਤੋਂ ਹੀ ਬੱਚੇ ਦੇ ਪਰਿਵਾਰ ਵਾਲੇ ਇਸ ਨੂੰ ਡਰਾਈਵਰ ਦੀ ਲਾਪ੍ਰਵਾਹੀ ਦੱਸ ਰਹੇ ਸਨ ਪਰ ਕੁਝ ਲੋਕਾਂ ਦਾ ਕਹਿਣਾ ਸੀ ਕਿ ਗਣੇਸ਼ ਸਮੇਤ ਕੁਝ ਬੱਚੇ ਗੱਡੀ ਦੇ ਪਿੱਛੇ ਲਟਕਦੇ ਹੋਏ ਜਾ ਰਹੇ ਸਨ ਕਿ ਗਣੇਸ਼ ਦਾ ਹੱਥ ਫਿਸਲ ਗਿਆ ਅਤੇ ਉਹ ਹੇਠਾਂ ਡਿੱਗ ਗਿਆ। ਸੜਕ ’ਤੇ ਸਿਰ ਲੱਗਣ ਨਾਲ ਗਣੇਸ਼ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਥੇ ਹੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ: ਸ਼ਰਮਨਾਕ! ਇੰਸਟਾਗ੍ਰਾਮ ਦੀ ਦੋਸਤੀ ਦਾ ਖ਼ੌਫ਼ਨਾਕ ਅੰਜਾਮ, ਧੀ ਦੀ ਪੇਟ ਦਰਦ ਨੇ ਉਡਾਏ ਮਾਂ ਦੇ ਹੋਸ਼, ਹੋਇਆ...
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8