ਨਸ਼ਾ ਸਮੱਗਲਰ ਭੋਲੀ ਦੀ ਜਾਅਲੀ ਜ਼ਮਾਨਤ ਦੇਣ ਵਾਲੀ ਬੇਟੀ ਸਮੇਤ 4 ’ਤੇ ਕੇਸ ਦਰਜ
Thursday, Jul 10, 2025 - 03:39 PM (IST)

ਜਲੰਧਰ (ਵਰੁਣ)–ਨਕੋਦਰ ਦੀ ਨਸ਼ਾ ਸਮੱਗਲਰ ਭੋਲੀ ਦੀ ਜਾਅਲੀ ਜ਼ਮਾਨਤ ਦੇਣ ਵਾਲੇ 3 ਲੋਕਾਂ ਅਤੇ ਖ਼ੁਦ ਭੋਲੀ ਖ਼ਿਲਾਫ਼ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਭੋਲੀ ਪਤਨੀ ਸਰਬਜੀਤ ਵਾਸੀ ਸ਼ੰਕਰ ਥਾਣਾ ਸਦਰ ਨਕੋਦਰ, ਪਾਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਕਪੂਰਥਲਾ, ਜੀਤੋ ਪੁੱਤਰੀ ਭੋਲੀ ਵਾਸੀ ਗੋਰਾਇਆ ਅਤੇ ਜਗਤਾਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਮੁਲਾਜ਼ਮ 'ਤੇ ਕੇਸ ਹੋਇਆ ਦਰਜ, ਹੈਰਾਨ ਕਰੇਗਾ ਪੂਰਾ ਮਾਮਲਾ
ਥਾਣਾ ਬਾਰਾਦਰੀ ਦੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਮਾਣਯੋਗ ਅਦਾਲਤ ਦੇ ਹੁਕਮ ’ਤੇ 4 ਮੁਲਜ਼ਮਾਂ ਖ਼ਿਲਾਫ਼ ਜਾਅਲੀ ਜ਼ਮਾਨਤ ਦੇਣ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2023 ਵਿਚ ਐੱਨ. ਡੀ. ਪੀ. ਐੱਸ. ਤਹਿਤ ਭੋਲੀ ਪਤਨੀ ਸਰਬਜੀਤ ਸਿੰਘ ਵਾਸੀ ਪਿੰਡ ਸ਼ੰਕਰ, ਨਕੋਦਰ ਖ਼ਿਲਾਫ਼ ਥਾਣਾ ਸਿਟੀ ਨਕੋਦਰ ਵਿਚ ਕੇਸ ਦਰਜ ਕੀਤਾ ਗਿਆ ਸੀ।
ਇਸ ਮਾਮਲੇ ਵਿਚ ਭੋਲੀ ਦੀ ਬੇਟੀ ਜੀਤੋ, ਪਾਲ ਸਿੰਘ ਅਤੇ ਜਗਤਾਰ ਸਿੰਘ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਭੋਲੀ ਦੀ ਜ਼ਮਾਨਤ ਕਰਵਾ ਲਈ ਸੀ। ਇਸ ਦੀ ਜਦੋਂ ਜਾਂਚ ਹੋਈ ਤਾਂ ਪਤਾ ਲੱਗਾ ਕਿ ਨਸ਼ਾ ਸਮੱਗਲਰ ਭੋਲੀ ਦੀ ਜ਼ਮਾਨਤ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਹੋਈ ਹੈ। ਅਦਾਲਤ ਨੇ ਜਦੋਂ ਜਾਂਚ ਦੇ ਹੁਕਮ ਦਿੱਤੇ ਤਾਂ ਦੋਸ਼ ਸਹੀ ਪਾਏ ਗਏ, ਜਿਸ ਤੋਂ ਬਾਅਦ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਇਸ ਸਬੰਧੀ ਥਾਣਾ ਬਾਰਾਦਰੀ ਦੇ ਜਾਂਚ ਅਧਿਕਾਰੀ ਦਿਲਬਾਗ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 14 ਜ਼ਿਲ੍ਹਿਆਂ ਲਈ Alert ਜਾਰੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 2 ਦਿਨ ਪਵੇਗਾ ਭਾਰੀ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e