ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 20 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ''ਚ ਪਿਉ- ਪੁੱਤਰ ਖਿਲਾਫ ਮਾਮਲਾ ਦਰਜ
Sunday, Sep 21, 2025 - 08:24 PM (IST)

ਟਾਂਡਾ ਉੜਮੁੜ (ਪੰਡਿਤ)- ਟਾਂਡਾ ਪੁਲਸ ਨੇ ਪਿੰਡ ਜਾਜਾ ਵਾਸੀ ਇਕ ਵਿਅਕਤੀ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 20 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਪਿਉ ਪੁੱਤਰ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ । ਐੱਸ ਐੱਚ ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਤਜਿੰਦਰ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਜਾਜਾ ਦੇ ਬਿਆਨ ਦੇ ਅਧਾਰ ਤੇ ਜਸਵਿੰਦਰ ਸਿੰਘ ਅਤੇ ਉਸਦੇ ਪਿਤਾ ਗੁਰਚਰਨ ਸਿੰਘ ਵਾਸੀ ਸ਼ਹੀਦ ਬਾਬਾ ਦੀਪ ਸਿੰਘ ਨਗਰ ਜਲੰਧਰ ਦੇ ਖਿਲਾਫ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਤਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਇਨ੍ਹਾਂ ਮੁਲਜਮਾਂ ਨੇ ਉਸ ਕੋਲੋਂ ਰਕਮ ਲਈ ਪਰੰਤੂ ਉਸਨੂੰ ਅਮਰੀਕਾ ਨਹੀਂ ਭੇਜਿਆ ਅਤੇ ਨਾ ਹੀ ਰਕਮ ਵਾਪਸ ਕੀਤੀ। ਪੁਲਸ ਨੇ ਮਾਮਲਾ ਦਰਜ ਕਰਕੇ ਹੁਣ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।