ਮਾਨਸਾ ਦੇ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਖ਼ਿਲਾਫ਼ ਮਾਮਲਾ ਦਰਜ, ਵਜ੍ਹਾ ਕਰੇਗੀ ਹੈਰਾਨ

Monday, Sep 23, 2024 - 03:22 PM (IST)

ਮਾਨਸਾ ਦੇ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਖ਼ਿਲਾਫ਼ ਮਾਮਲਾ ਦਰਜ, ਵਜ੍ਹਾ ਕਰੇਗੀ ਹੈਰਾਨ

ਨਵਾਂਸ਼ਹਿਰ (ਤ੍ਰਿਪਾਠੀ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਨੂੰ ਅਮਰੀਕਾ ਵਿਚ ਪੱਕੇ ਤੌਰ ’ਤੇ ਸੈਟਲ ਕਰਵਾਉਣ ਦੇ ਬਹਾਨੇ 30 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਯੂਥ ਅਕਾਲੀ ਦਲ ਮਾਨਸਾ ਦੇ ਸਾਬਕਾ ਕੌਮੀ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਚਾਹਲ ਸਮੇਤ 2 ਵਿਅਕਤੀਆਂ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਗਿਆ ਹੈ।  ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਰਮਨਦੀਪ ਸਿੰਘ ਥਿਆੜ੍ਹਾ ਪੁੱਤਰ ਰੇਸ਼ਮ ਸਿੰਘ ਥਿਆੜ੍ਹਾ ਨੇ ਦੱਸਿਆ ਕਿ ਜਲੰਧਰ ਵਿੱਚ ਐੱਮ. ਪੀ. ਚੋਣਾਂ ਦੌਰਾਨ ਉਨ੍ਹਾਂ ਦੀ ਮੁਲਾਕਾਤ ਜ਼ਿਲ੍ਹਾ ਮਾਨਸਾ ਦੇ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਚਾਹਲ ਪੁੱਤਰ ਗੁਰਦੀਪ ਸਿੰਘ ਵਾਸੀ ਮਾਨਸਾ ਨਾਲ ਹੋਈ ਸੀ। ਜਿਸ ਨੇ ਉਸ ਦੀ ਮੁਲਾਕਾਤ ਲੁਧਿਆਣਾ ਦੇ ਰਹਿਣ ਵਾਲੇ ਲੱਛਮੀ ਟ੍ਰੇਡਰਜ਼ ਦੇ ਮਾਲਕ ਅਜੈ ਗੁਪਤਾ ਨਾਲ ਕਰਵਾਈ। ਉਸ ਨੇ ਦੱਸਿਆ ਕਿ ਚੋਣਾਂ ਦੌਰਾਨ ਉਕਤ ਗੁਰਪ੍ਰੀਤ ਸਿੰਘ ਅਤੇ ਹੋਰ ਵਿਅਕਤੀ ਉਸ ਦੇ ਖ਼ਰਚੇ ’ਤੇ ਹੋਟਲ ਵਿਚ ਠਹਿਰੇ ਸਨ।

ਇਹ ਵੀ ਪੜ੍ਹੋ- ਵੱਡਾ ਹਾਦਸਾ: ਸਤਲੁਜ ਦਰਿਆ ਦੇ ਪੁੱਲ 'ਤੇ ਪਲਟਿਆ ਸਕੂਲੀ ਬੱਚਿਆਂ ਨਾਲ ਭਰਿਆ ਆਟੋ, ਮਚਿਆ ਚੀਕ-ਚਿਹਾੜਾ

ਉਸ ਨੇ ਦੱਸਿਆ ਕਿ ਉਕਤ ਅਜੈ ਗੁਪਤਾ ਨੇ ਉਸ ਨੂੰ ਕਿਹਾ ਕਿ ਉਹ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ। ਉਸ ਕੋਲ ਇੰਪੋਰਟ-ਐਕਸਪੋਰਟ ਲਾਇਸੈਂਸ ਹੈ। ਉਹ ਉਸ ਨੂੰ ਵਰਕ ਪਰਮਿਟ ’ਤੇ ਅਮਰੀਕਾ ਭੇਜ ਸਕਦਾ ਹੈ, ਜਿਸ ਦਾ ਖ਼ਰਚਾ 40 ਲੱਖ ਰੁਪਏ ਹੋਵੇਗਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਉਕਤ ਅਜੈ ਗੁਪਤਾ ਦੇ ਬੈਂਕ ਖ਼ਾਤੇ ’ਚ 15 ਲੱਖ ਰੁਪਏ ਟਰਾਂਸਫ਼ਰ ਕੀਤੇ ਅਤੇ ਉਸ ਦੇ ਕਹਿਣ ’ਤੇ 10 ਲੱਖ ਰੁਪਏ ਗੁਰਪ੍ਰੀਤ ਸਿੰਘ ਦੇ ਖ਼ਾਤੇ ’ਚ ਟਰਾਂਸਫ਼ਰ ਕਰ ਦਿੱਤੇ। ਜਦਕਿ ਗੁਰਪ੍ਰੀਤ ਦੀ ਮੌਜੂਦਗੀ ਵਿੱਚ ਉਸ ਨੇ ਅਜੈ ਗੁਪਤਾ ਨੂੰ 5 ਲੱਖ ਰੁਪਏ ਨਕਦ ਦਿੱਤੇ।

ਉਸ ਨੇ ਦੱਸਿਆ ਕਿ ਪੈਸੇ ਲੈਣ ਦੇ ਬਾਵਜੂਦ ਉਕਤ ਵਿਅਕਤੀਆਂ ਨੇ ਨਾ ਤਾਂ ਉਸਨੂੰ ਅਮਰੀਕਾ ਵਿਚ ਸੈਟਲ ਕੀਤਾ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕਰ ਰਹੇ ਹਨ। ਉਨ੍ਹਾਂ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਉਕਤ ਦੋਸ਼ੀਆਂ ਖ਼ਿਲਾਫ਼ ਕਾਨੂੰਨ ਤਹਿਤ ਕਾਰਵਾਈ ਕਰਨ ਅਤੇ ਉਸ ਦੀ ਰਕਮ ਵਾਪਸ ਦਿਵਾਉਣ ਦੀ ਮੰਗ ਕੀਤੀ ਹੈ। ਪੁਲਸ ਨੇ ਉਕਤ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਕਰਨ ਉਪਰੰਤ ਦਿੱਤੀ ਨਤੀਜਾ ਰਿਪੋਰਟ ਦੇ ਆਧਾਰ ’ਤੇ ਦੋਸ਼ੀ ਅਜੈ ਗੁਪਤਾ ਅਤੇ ਮਾਨਸਾ ਦੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੱਜ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ MLA ਮੋਹਿੰਦਰ ਭਗਤ, ਜਾਣੋ ਕੀ ਹੈ ਪਿਛੋਕੜ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News