ਕੁੱਟਮਾਰ ਮਾਮਲੇ ’ਚ ਅੱਧੀ ਦਰਜਨ ਵਿਅਕਤੀਆਂ ਖਿਲਾਫ ਮਾਮਲਾ ਦਰਜ

Saturday, Apr 09, 2022 - 08:16 PM (IST)

ਕੁੱਟਮਾਰ ਮਾਮਲੇ ’ਚ ਅੱਧੀ ਦਰਜਨ ਵਿਅਕਤੀਆਂ ਖਿਲਾਫ ਮਾਮਲਾ ਦਰਜ

ਫਗਵਾੜਾ (ਜਲੋਟਾ)-ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਕੁੱਟਮਾਰ ਮਾਮਲੇ ’ਚ 6 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਕਾਨੂੰਨੀ ਧਾਰਾ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਰਨਦੀਪ ਕੁਮਾਰ ਪੁੱਤਰ ਸੋਢੀ ਰਾਮ ਵਾਸੀ ਮੁਹੱਲਾ ਸ਼ਾਮ ਨਗਰ ਫਗਵਾੜਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਨਾਲ ਸੁਨੀਤਾ ਰਾਣੀ ਪੁੱਤਰੀ ਮਹਿੰਦਰ ਪਾਲ, ਮਹਿੰਦਰ ਪਾਲ ਪੁੱਤਰ ਕਰਤਾਰ ਰਾਮ, ਰਮੇਸ਼ ਕੁਮਾਰ ਪੁੱਤਰ ਨਰਿੰਦਰ ਪਾਲ, ਸੰਤੋਸ਼ ਕੁਮਾਰੀ ਪਤਨੀ ਮਹਿੰਦਰ ਪਾਲ, ਨੀਲਮ ਪਤਨੀ ਰਮੇਸ਼ ਕੁਮਾਰ, ਮੱਖਣ ਉਰਫ਼ ਸਿੱਧੂ ਸਮੇਤ ਇਨ੍ਹਾਂ ਦੇ ਹੋਰ ਸਾਥੀਆਂ ਨੇ ਆਪਸੀ ਕਿਸੇ ਗੱਲ ਨੂੰ ਲੈ ਕੇ ਕੁੱਟਮਾਰ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖਿਲਾਫ ਧਾਰਾ 451,323,427, 120 ਬੀ ਦੇ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਸਾਰੇ ਆਰੋਪੀ ਪੁਲਸ ਗ੍ਰਿਫਤਾਰੀ ਤੋਂ ਬਾਹਰ ਚੱਲ ਰਹੇ ਹਨ। ਪੁਲਸ ਤਫਤੀਸ਼ ਜਾਰੀ ਹੈ।

ਇਹ ਵੀ ਪੜ੍ਹੋ : ਪਾਕਿ ਖੁਫ਼ੀਆ ਏਜੰਸੀ ISI ਦਾ ਏਜੰਟ ਵਾਸ਼ਿੰਗਟਨ ਤੋਂ ਗ੍ਰਿਫ਼ਤਾਰ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Karan Kumar

Content Editor

Related News