ਔਰਤ ਨੂੰ ਤੰਗ-ਪਰੇਸ਼ਾਨ ਕਰਨ ''ਤੇ ਪਤੀ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

Monday, Aug 05, 2024 - 04:04 PM (IST)

ਔਰਤ ਨੂੰ ਤੰਗ-ਪਰੇਸ਼ਾਨ ਕਰਨ ''ਤੇ ਪਤੀ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਹਾਜੀਪੁਰ (ਜੋਸ਼ੀ)- ਤਲਵਾੜਾ ਪੁਲਸ ਸਟੇਸ਼ਨ ਵਿਖੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਦੇ ਹੁਕਮਾਂ 'ਤੇ ਔਰਤ ਨੂੰ ਤੰਗ-ਪਰੇਸ਼ਾਨ ਕਰਨ 'ਤੇ ਪਤੀ ਅਤੇ ਸਹੁਰੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧ 'ਚ ਜਾਣਕਰੀ ਦਿੰਦੇ ਹੋਏ ਐੱਸ. ਐੱਚ. ਓ. ਤਲਵਾੜਾ ਇੰਸਪੈਕਟਰ  ਪ੍ਰਮੋਦ ਕੁਮਾਰ ਨੇ ਦੱਸਿਆ ਕਿ ਬਹਾਦਰ ਸਿੰਘ ਪੁੱਤਰ ਧਰਮ ਸਿੰਘ ਵਾਸੀ ਪਿੰਡ ਢੁਲਾਲ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਿੱਤੇ ਆਪਣੇ ਸ਼ਿਕਾਇਤ ਪੱਤਰ ਰਾਹੀਂ ਦੱਸਿਆ ਹੈ ਕਿ ਮੇਰੀ ਲੜਕੀ ਕਵਿਤਾ ਨੂੰ ਉਸ ਦਾ ਸਹੁਰਾ ਪਰਿਵਾਰ ਤਾਅਨੇ-ਮਿਹਣੇ ਮਾਰ ਕੇ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਦਾ ਹੈ, ਜਿਸ ਦੀ ਜਾਂਚ ਉੱਪ ਪੁਲਸ ਕਪਤਾਨ ਪੁਲਸ ਕਰਾਈਮ ਹੁਸ਼ਿਆਰਪੁਰ ਵੱਲੋਂ ਕੀਤੀ ਗਈ। ਜਿਨ੍ਹਾਂ ਨੇ ਆਪਣੀ ਰਿਪੋਰਟ 'ਚ ਕਵਿਤਾ ਨੂੰ ਉਸ ਦੇ ਪਤੀ ਸਾਹਿਲ ਕੁਮਾਰ ਵੱਲੋਂ ਤੰਗ-ਪਰੇਸ਼ਾਨ ਕਰਨ ਅਤੇ ਉਸ ਦਾ ਸਾਥ ਉਸ ਦਾ ਪਿਤਾ ਕਲੀਆ ਰਾਮ ਵੱਲੋਂ ਦੇਣ ਦੀ ਗਲ ਸਾਹਮਣੇ ਆਈ। ਇਸ 'ਤੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਦੇ ਆਦੇਸ਼ਾਂ 'ਤੇ ਸਾਹਿਲ ਕੁਮਾਰ ਅਤੇ ਕਲੀਆ ਰਾਮ ਪੁੱਤਰ ਰੁਲੀਆ ਰਾਮ ਵਾਸੀ ਪਿੰਡ ਸੰਸਾਰਪੁਰ ਪੁਲਸ ਸਟੇਸ਼ਨ ਦਸੂਹਾ ਖ਼ਿਲਾਫ਼ ਮੁਕੱਦਮਾ ਨੰਬਰ 63 ਅੰਡਰ ਸੈਕਸ਼ਨ 85,316 (2) ਬੀ. ਐੱਨ. ਐੱਸ. ਤਹਿਤ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਚੌਂਕ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News