ਦਾਜ ਲਈ ਔਰਤ ਨੂੰ ਤੰਗ ਕਰਨ ਵਾਲੇ ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ

Saturday, Aug 17, 2024 - 01:27 PM (IST)

ਦਾਜ ਲਈ ਔਰਤ ਨੂੰ ਤੰਗ ਕਰਨ ਵਾਲੇ ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਉੜਮੁੜ ਦੇ ਪਿੰਡ ਮਿਆਣੀ ਨਾਲ ਸੰਬੰਧਤ ਇਕ ਔਰਤ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਕੇ ਘਰੋਂ ਕੱਢਣ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਉਸ ਦੇ ਪਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਲਵਪ੍ਰੀਤ ਕੌਰ ਪੁੱਤਰੀ ਨਿਸ਼ਾਨ ਸਿੰਘ ਵਾਸੀ ਮਿਆਣੀ ਦੇ ਬਿਆਨ ਦੇ ਆਧਾਰ ’ਤੇ ਉਸ ਦੇ ਪਤੀ ਸਨਮਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਅਤੇ ਸੱਸ ਮਨਜੀਤ ਕੌਰ ਵਾਸੀ ਗੁਰਮਾਰਗ ਐਵੀਨਿਊ ਰਾਮਾ ਮੰਡੀ ਜਲੰਧਰ ਖ਼ਿਲਾਫ਼ ਦਰਜ ਕੀਤਾ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਹੁਣ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਰੱਖੜੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਰੋਜ਼ੀ-ਰੋਟੀ ਦੀ ਭਾਲ ਲਈ ਦੁਬਈ ਗਏ ਨੌਜਵਾਨ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News