ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ
Saturday, Feb 22, 2025 - 12:49 PM (IST)

ਗੜ੍ਹਸ਼ੰਕਰ (ਭਾਰਦਵਾਜ਼)-ਥਾਣਾ ਗੜ੍ਹਸ਼ੰਕਰ ਦੀ ਪੁਲਸ ਨੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸੁਮਨ ਪਤਨੀ ਸਵ. ਰਾਜੇਸ਼ ਕੁਮਾਰ ਵਾਸੀ ਮਕਾਨ ਨੰਬਰ 138, ਗਲੀ ਨੰਬਰ 3, ਅਵਤਾਰ ਨਗਰ, ਜਲੰਧਰ ਵੱਲੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਿੱਤੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਥਾਣਾ ਗੜ੍ਹਸ਼ੰਕਰ ਦੀ ਪੁਲਸ ਨੇ ਉਸ ਦੀ ਲੜਕੀ ਰੀਆ ਦੇ ਪਤੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਦੇ ਖਿਲਾਫ਼ ਦਾਜ ਮੰਗਣ, ਕੁੱਟ-ਮਾਰ ਕਰਨ ਅਤੇ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ 'ਚ ਹੰਗਾਮਾ, ਵਿਦੇਸ਼ੀ ਤੇ ਪੰਜਾਬੀ ਵਿਦਿਆਰਥੀ ਭਿੜੇ, ਲੱਥੀਆਂ ਪੱਗਾਂ
ਸੁਮਨ ਨੇ ਅਪਣੀ ਸ਼ਿਕਾਇਤ ਚ ਦੱਸਿਆ ਸੀ ਕਿ ਉਸ ਦੀ ਲੜਕੀ ਰੀਆ ਦੇ ਸਹੁਰਾ ਪਰਿਵਾਰ ਪਿੰਡ ਸ਼ਾਹਪੁਰ ਥਾਣਾ ਗੜ੍ਹਸ਼ੰਕਰ ਵਾਲੇ ਉਸ ਨੂੰ ਦਾਜ ਵਾਸਤੇ ਤੰਗ-ਪ੍ਰੇਸ਼ਾਨ ਕਰਦੇ ਹਨ। ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ. ਕ੍ਰਾਈਮ ਅਗੇਂਸਟ ਵੂਮੈਨ ਐਂਡ ਚਿਲਡਰਨ ਹੁਸ਼ਿਆਰਪੁਰ ਵੱਲੋਂ ਕੀਤੀ ਗਈ ਸੀ, ਜਿਸ ਵਿਚ ਰੀਆ ਦੇ ਪਤੀ ਸੁਖਵਿੰਦਰ ਸਿੰਘ ਪੁੱਤਰ ਬਖ਼ਤਾਵਰ ਸਿੰਘ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫ਼ਾਰਿਸ਼ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਖ਼ਤਰੇ ਦੀ ਘੰਟੀ, ਖੜ੍ਹੀ ਹੋਈ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e