ਨੂੰਹ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ''ਚ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਕੇਸ ਦਰਜ

Friday, May 22, 2026 - 02:58 PM (IST)

ਨੂੰਹ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ''ਚ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਕੇਸ ਦਰਜ

ਹਾਜੀਪੁਰ (ਜੋਸ਼ੀ)- ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਾਜੀਪੁਰ ਪੁਲਸ ਨੇ ਇਕ ਲੜਕੀ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ਵਿੱਚ ਉਸ ਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਰਮਿਲਾ ਦੇਵੀ ਪਤਨੀ ਅਸ਼ਵਨੀ ਕੁਮਾਰ, ਵਾਸੀ ਪਿੰਡ ਰੈਲੀ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਇਕ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਦੀ ਲੜਕੀ ਰਾਜਨ ਸ਼ਰਮਾ ਨੂੰ ਉਸ ਦਾ ਪਤੀ ਭਰਤ ਕੁਮਾਰ ਸ਼ਰਮਾ ਹਾਲ ਵਾਸੀ ਕੈਨੇਡਾ, ਸਹੁਰਾ ਸੁਭਾਸ਼ ਚੰਦਰ ਅਤੇ ਸੱਸ ਸੁਸ਼ੀਲ ਕੁਮਾਰੀ ਵਾਸੀ ਰੇਲਵੇ ਕਲੋਨੀ ਮੀਰਥਲ, ਥਾਣਾ ਨੰਗਲਭੂਰ, ਜ਼ਿਲ੍ਹਾ ਪਠਾਨਕੋਟ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਹੇ ਸਨ। 

ਇਹ ਵੀ ਪੜ੍ਹੋ:  ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਇਸ ਸ਼ਿਕਾਇਤ ਦੀ ਡੂੰਘਾਈ ਨਾਲ ਜਾਂਚ ਡੀ. ਐੱਸ. ਪੀ. ਮੁਕੇਰੀਆਂ ਨਛੱਤਰ ਸਿੰਘ ਵੱਲੋਂ ਕੀਤੀ ਗਈ। ਜਾਂਚ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਰਿਪੋਰਟ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਭੇਜ ਦਿੱਤੀ। ਉੱਚ ਅਧਿਕਾਰੀਆਂ ਦੇ ਹੁਕਮਾਂ 'ਤੇ ਹਾਜੀਪੁਰ ਪੁਲਸ ਨੇ ਉਕਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News