ਐਡਿਟ ਕੀਤੀਆਂ ਫ਼ੋਟੋਆਂ ਵਾਇਰਲ ਕਰਨ ਤੇ ਧਮਕਾਉਣ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Friday, Aug 07, 2026 - 05:10 PM (IST)

ਐਡਿਟ ਕੀਤੀਆਂ ਫ਼ੋਟੋਆਂ ਵਾਇਰਲ ਕਰਨ ਤੇ ਧਮਕਾਉਣ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਤਲਵਾੜਾ (ਜੋਸ਼ੀ)-ਥਾਣਾ ਤਲਵਾੜਾ ਦੀ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਰਸਤਾ ਰੋਕਣ, ਧਮਕਾਉਣ ਅਤੇ ਅਸ਼ਲੀਲ ਐਡਿਟ ਕੀਤੀਆਂ ਫ਼ੋਟੋਆਂ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਥਾਣਾ ਮੁਖੀ ਸਤਪਾਲ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੂੰ ਥਾਣਾ ਅੰਬ ਜ਼ਿਲ੍ਹਾ ਊਨਾ, ਹਿਮਾਚਲ ਪ੍ਰਦੇਸ਼ ਤੋਂ ਇਕ ਜ਼ੀਰੋ ਐੱਫ਼. ਆਈ. ਆਰ. ਡਾਕ ਅਤੇ ਈ-ਮੇਲ ਰਾਹੀਂ ਪ੍ਰਾਪਤ ਹੋਈ ਸੀ, ਜਿਸ ’ਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਰਾਮ ਚੰਦ ਪੁੱਤਰ ਹਰਭਜਨ ਸਿੰਘ, ਵਾਸੀ ਝਰੇੜਾ (ਥਾਣਾ ਤਲਵਾੜਾ) ਉਸ ਦਾ ਰਸਤਾ ਰੋਕ ਕੇ ਉਸ ਨੂੰ ਡਰਾਉਂਦਾ-ਧਮਕਾਉਂਦਾ ਸੀ ਅਤੇ ਉਸ ਦੀਆਂ ਐਡਿਟ ਕੀਤੀਆਂ ਫ਼ੋਟੋਆਂ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਰਿਹਾ ਸੀ। ਐੱਸ. ਐੱਸ. ਪੀ. ਹੁਸ਼ਿਆਰਪੁਰ ਦੇ ਹੁਕਮਾਂ ’ਤੇ ਥਾਣਾ ਤਲਵਾੜਾ ਪੁਲਸ ਨੇ ਇਸ ਕੇਸ ’ਚ ਨਾਮਜ਼ਦ ਵਿਅਕਤੀ ਰਾਮ ਚੰਦ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ ਜ਼ਿੰਮੇਵਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News