‘ਆਪ’ ਆਗੂ ’ਤੇ ਹਮਲਾ ਕਰਨ ''ਤੇ ਇਕ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

03/24/2022 1:39:08 PM

ਫਗਵਾੜਾ (ਜਲੋਟਾ)- ਫਗਵਾੜਾ ਦੇ ਪਿੰਡ ਨਰੂੜ ਦੇ ਲਾਗੇ ਇਕ ਨਿੱਜੀ ਸਕੂਲ ਦੇ ਡਰਾਈਵਰ ਅਤੇ ‘ਆਪ’ ਆਗੂ ਸੰਤੋਖ ਸਿੰਘ ਪੁੱਤਰ ਭਜਨ ਸਿੰਘ ਵਾਸੀ ਰਾਮਪੁਰ ਖਲਿਆਣ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਆਗੂ ਸੰਤੋਖ ਸਿੰਘ 'ਤੇ ਹਮਲਾ ਕਰਨ ਦੇ ਮਾਮਲੇ ’ਚ ਥਾਣਾ ਰਾਵਲਪਿੰਡੀ ਦੀ ਪੁਲਸ ਨੇ ਆਮ ਆਦਮੀ ਪਾਰਟੀ ਦੇ ਨੇਤਾ ਇੰਦਰਜੀਤ ਸਿੰਘ ਖਲਿਆਣ ਅਤੇ ਉਸ ਦੇ ਪੁੱਤਰ ਮਨਜੋਤ ਸਿੰਘ ਉਰਫ਼ ਜੋਤਾ ਪੁੱਤਰ ਇੰਦਰਜੀਤ ਸਿੰਘ ਦੋਨੋਂ ਵਾਸੀ ਪਿੰਡ ਰਾਮਪੁਰ ਖਲਿਆਣ ਅਤੇ ਇਨ੍ਹਾਂ ਨਾਲ ਮੌਕੇ ’ਤੇ ਮੌਜੂਦ ਰਹੇ ਇਕ ਦਰਜਨ ਤੋਂ ਵੱਧ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਾਲਾਂਕਿ ਖਬਰ ਲਿਖੇ ਜਾਣ ਤੱਕ ਫਗਵਾੜਾ ਪੁਲਸ ਨੇ ਮੁਲਜ਼ਮ ‘ਆਪ’ ਨੇਤਾ ਇੰਦਰਜੀਤ ਸਿੰਘ ਖਲਿਆਣ, ਉਸ ਦੇ ਪੁੱਤਰ ਮਨਜੋਤ ਸਿੰਘ ਉਰਫ਼ ਜੋਤਾ ਸਮੇਤ ਇਨ੍ਹਾਂ ਦੇ ਇਕ ਦਰਜਨ ਤੋਂ ਵੱਧ ਸਾਥੀਆਂ ’ਚੋਂ ਕਿਸੇ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਦਾਅਵੇਦਾਰੀ ਦੀ ਦੌੜ 'ਚ ਨੇ ਇਹ ਚਿਹਰੇ
ਜਾਣਕਾਰੀ ਮੁਤਾਬਕ ਸੰਤੋਖ ਸਿੰਘ ਨੇ ਪੁਲਸ ਨੂੰ ਦਰਜ ਕਰਵਾਏ ਆਪਣੇ ਬਿਆਨ ’ਚ ਦੱਸਿਆ ਹੈ ਕਿ ਉਹ ਇਕ ਨਿੱਜੀ ਸਕੂਲ ਵਿਚ ਬੱਸ ਚਲਾਉਂਦਾ ਹੈ ਅਤੇ ਰੋਜ਼ ਦੀ ਤਰ੍ਹਾਂ ਉਹ ਪਿੰਡ ਖਲਿਆਣ ਤੋਂ ਬੱਸ ਲੈ ਕੇ ਸਕੂਲ ਨੂੰ ਜਾ ਰਿਹਾ ਸੀ, ਜਦੋਂ ਪਿੰਡ ਨਰੂੜ ਦੇ ਲਾਗੇ ਪੁੱਜਾ ਤਾਂ ਮੁਲਜ਼ਮ ਮਨਜੋਤ ਸਿੰਘ ਉਰਫ਼ ਜੋਤਾ ਅਤੇ ਹੋਰ 14 ਤੋ 15 ਅਣਪਛਾਤਿਆਂ ਵਿਅਕਤੀਆਂ ਨੇ ਸੜਕ ਵਿਚ ਗੱਡੀਆਂ ਖੜ੍ਹੀਆਂ ਕਰਕੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਅਤੇ ਕਹਿਣ ਲੱਗੇ ਕਿ ਸਾਡੀ ਗੱਡੀ ਪੈਂਚਰ ਹੋਈ ਹੈ, ਸਾਨੂੰ ਗੋਟੀ ਪਾਨਾ ਦੇ ਦੇਵੋ। ਇਸ ਤੋਂ ਬਾਅਦ ਮੁਲਜ਼ਮ ਮਨਜੋਤ ਸਿੰਘ ਉਰਫ਼ ਜੋਤਾ ਨੇ ਬੱਸ ਵਿਚ ਵੜ ਕੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਆਪਣੇ ਸਾਥੀਆਂ ਸਮੇਤ ਰਾਡ ਅਤੇ ਦਾਤਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੇ ਸਿਰ ਤੇ ਡੂੰਘੀਆਂ ਸੱਟਾਂ ਲੱਗੀਆਂ ਹਨ। ਓਧਰ, ਦੂਜੇ ਪਾਸੇ ਮੁਲਜ਼ਮ ਇੰਦਰਜੀਤ ਸਿੰਘ ਖਲਿਆਣ ਅਤੇ ਉਸ ਦੇ ਪੁੱਤਰ ਮਨਜੋਤ ਸਿੰਘ ਉਰਫ਼ ਜੋਤਾ ਦੇ ਕਰੀਬੀ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਜੋ ਦੋਸ਼ ਸੰਤੋਖ ਸਿੰਘ ਵੱਲੋਂ ਉਨ੍ਹਾਂ ’ਤੇ ਲਗਾਏ ਗਏ ਹਨ ਉਹ ਪੂਰੀ ਤਰ੍ਹਾਂ ਗ਼ਲਤ ਅਤੇ ਬੇਬੁਨਿਆਦ ਹਨ।

ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਇਕ ਹੋਰ ਹੱਸਦਾ-ਵੱਸਦਾ ਪਰਿਵਾਰ, ਹਸਪਤਾਲ ਦੇ ਬਾਥਰੂਮ 'ਚੋਂ ਮਿਲੀ ਨੌਜਵਾਨ ਦੀ ਲਾਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News