ਕੁੱਟਮਾਰ ਦੇ ਮਾਮਲੇ ’ਚ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
Thursday, Aug 31, 2023 - 01:07 PM (IST)

ਫਗਵਾੜਾ (ਜਲੋਟਾ)-ਥਾਣਾ ਫਗਵਾੜਾ ਸਿਟੀ ਦੀ ਪੁਲਸ ਨੇ ਕੁੱਟਮਾਰ ਦੇ ਮਾਮਲੇ ’ਚ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਾਹਿਲ ਬੱਗਾ ਪੁੱਤਰ ਅਸ਼ਵਨੀ ਕੁਮਾਰ ਵਾਸੀ ਗਲੀ ਨੰਬਰ-6 ਸੁਭਾਸ਼ ਨਗਰ ਫਗਵਾੜਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਹਿਮਾਂਸ਼ੂ ਪੁੱਤਰ ਵਿਜੇ ਕੁਮਾਰ ਵਾਸੀ ਗਲੀ ਨੰਬਰ 8 ਮੁਹੱਲਾ ਪ੍ਰੇਮਪੁਰਾ, ਮਾਨਵ ਹੰਸਜੀਤ ਵਾਸੀ ਮੁਹੱਲਾ ਰਤਨਪੁਰਾ, ਕਰਨ ਪੁੱਤਰ ਸੁਨੀਲ ਕੁਮਾਰ ਵਾਸੀ ਪ੍ਰੀਤ ਨਗਰ, ਸੁੱਖਾ ਵਾਸੀ ਪ੍ਰੇਮਪੁਰਾ, ਸਾਹਿਲ ਥਾਪਰ ਉਰਫ ਕ੍ਰਿਸਪੀ ਵਾਸੀ ਹਦੀਆਬਾਦ, ਲੱਕੀ ਭੋਗਲ ਵਾਸੀ ਫਤਿਹਗੜ੍ਹ ਅਤੇ ਵਿੱਕੀ ਰਾਜਪੂਤ ਵਾਸੀ ਫਗਵਾੜਾ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ। ਉਸ ਨੂੰ ਜ਼ਖਮੀ ਹਾਲਤ ਵਿਚ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ISI ਨਾਲ ਸਬੰਧਤ ਗਿਰੋਹ ਦੇ 6 ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਦੇਣਾ ਚਾਹੁੰਦੇ ਸਨ ਅੰਜਾਮ
ਇਸ ਦੌਰਾਨ ਮੁਲਜ਼ਮਾਂ ਨੇ ਉਸ ਦੀ ਆਈ-20 ਕਾਰ ’ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਗੱਡੀ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾ ਇਸਦੀ ਭੰਨਤੋੜ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਸਾਰੇ ਮੁਲਜ਼ਮ ਪੁਲਸ ਦੀ ਗ੍ਰਿਫ਼ਤਾਰੀ ਤੋਂ ਬਾਹਰ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਏ ਫੋਨ ਨੇ ਪਰਿਵਾਰ 'ਚ ਵਿਛਾਏ ਸੱਥਰ, ਪੁੱਤ ਦੀ ਮੌਤ ਦੀ ਖ਼ਬਰ ਸੁਣ ਧਾਹਾਂ ਮਾਰ ਰੋਇਆ ਪਰਿਵਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ