ਡੋਪ ਟੈਸਟ ਪਾਜ਼ੇਟਿਵ ਆਉਣ ''ਤੇ ਇਕ ਖ਼ਿਲਾਫ਼ ਮਾਮਲਾ ਦਰਜ
Saturday, Aug 08, 2026 - 03:32 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਟਾਂਡਾ ਪੁਲਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਪਿੰਡ ਸਲੇਮਪੁਰ (ਘੋੜਾਵਾਹਾ) ਵਾਸੀ ਵਿਅਕਤੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਮਾਮਲਾ ਦਰਜ ਕੀਤਾ ਹੈ। ਐਡੀਸ਼ਨਲ ਐੱਸ. ਐੱਚ. ਓ. ਅਮਰਜੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਪੁਲਸ ਨੇ ਕਿਸੇ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਕੀਤੀ ਹੈ। ਜਾਣਕਾਰੀ ਹਾਸਲ ਹੋਈ ਸੀ ਕਿ ਇਕ ਵਿਅਕਤੀ ਨਸ਼ਾ ਕਰਨ ਦਾ ਆਦਿ ਹੈ, ਜਿਸ ਤੋਂ ਬਾਅਦ ਥਾਣੇਦਾਰ ਰਾਜੇਸ਼ ਕੁਮਾਰ ਨੇ ਨੌਜਵਾਨ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਨ ਉਪਰੰਤ ਨੌਜਵਾਨ ਨੂੰ ਨਸ਼ਾ ਛਡਾਊ ਕੇਂਦਰ ਦਸੂਹਾ ਵਿਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
