ਪੈਰੋਲ ਤੋਂ ਭਗੌੜਾ ਹੋਣ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼ ਕੇਸ ਦਰਜ
Friday, Jan 16, 2026 - 02:27 PM (IST)
ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਨੇ ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਜੇਲ੍ਹ ਵਾਪਸ ਨਾ ਪਰਤਣ ਵਾਲੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਸੀਨੀਅਰ ਸੁਪਰਡੈਂਟ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵੱਲੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੂੰ ਇਕ ਪੱਤਰ ਲਿਖਿਆ ਗਿਆ ਸੀ। ਇਸ ਪੱਤਰ ਅਨੁਸਾਰ ਸੰਜੀਵ ਕੁਮਾਰ ਪੁੱਤਰ ਗਿਆਨ ਚੰਦ, ਵਾਸੀ ਸ਼ੇਖਾਮੱਤਾ 27 ਅਕਤੂਬਰ 2025 ਨੂੰ ਜੇਲ੍ਹ ਵਿੱਚੋਂ 52 ਦਿਨਾਂ ਦੀ ਪੈਰੋਲ ਛੁੱਟੀ 'ਤੇ ਆਇਆ ਸੀ। ਉਸ ਨੇ 19 ਦਸੰਬਰ 2025 ਨੂੰ ਵਾਪਸ ਜੇਲ੍ਹ ਵਿੱਚ ਮੁੜ ਜਾਣਾ ਸੀ।
ਨਿਰਧਾਰਿਤ ਸਮੇਂ ਅਨੁਸਾਰ ਜੇਲ੍ਹ ਵਾਪਸ ਨਾ ਆਉਣ ਕਾਰਨ ਉਕਤ ਵਿਅਕਤੀ ਨੂੰ ਪੈਰੋਲ ਤੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਐੱਸ. ਐੱਸ. ਪੀ. ਹੁਸ਼ਿਆਰਪੁਰ ਦੇ ਹੁਕਮਾਂ 'ਤੇ ਹਾਜੀਪੁਰ ਪੁਲਸ ਸਟੇਸ਼ਨ ਵਿਖੇ ਸੰਜੀਵ ਕੁਮਾਰ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੀਡੀਆ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਸਿਖ਼ਰ 'ਤੇ ਪਹੁੰਚੀਆਂ: ਸ਼ੀਤਲ ਅੰਗੁਰਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
