ਨਾਬਾਲਗ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Thursday, Sep 07, 2023 - 01:26 PM (IST)

ਨਾਬਾਲਗ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਬੀਣੇਵਾਲ/ਬਲਾਚੌਰ (ਕਟਾਰੀਆ)- ਬੀਣੇਵਾਲ ਚੌਂਕੀ ਅਧੀਨ ਪੈਂਦੇ ਇਕ ਪਿੰਡ ਦੀ ਨਾਬਾਲਗ ਕੁੜੀ ਨਾਲ ਹਰਮਾ ਪਿੰਡ ਦੇ ਵਿਆਕਤੀ ਵੱਲੋ ਅਸ਼ਲੀਲ ਹਰਕਤਾਂ ਕਰਨ ਅਤੇ ਧਮਕੀਆਂ ਦੇਣ ’ਤੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਦਰਜ ਕੇਸ ਅਨੁਸਾਰ ਨਾਬਾਲਗ ਲੜਕੀ ਦੀ ਮਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 10 ਦਿਨ ਪਹਿਲਾਂ ਸੁਖਦੇਵ ਸਿੰਘ ਬੰਗਾ ਨਾਂ ਦੇ ਵਿਅਕਤੀ ਨੇ ਉਸ ਦੀ 14 ਸਾਲ ਦੀ ਲੜਕੀ ਨੂੰ ਉਸ ਸਮੇਂ ਘਰ ਵਿਚ ਫੜ ਲਿਆ, ਜਦੋਂ ਉਹ ਖ਼ੁਦ ਘਰ ਨਹੀਂ ਸੀ। ਉਸ ਨੇ ਦੱਸਿਆ ਕਿ ਸੁਖਦੇਵ ਸਿੰਘ ਬੰਗਾ ਨੇ ਮਾੜੀ ਨੀਅਤ ਨਾਲ ਉਸ ਦੀ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ। 

ਇਹ ਵੀ ਪੜ੍ਹੋ-  ਐਡੀਸ਼ਨਲ ਸਰਕਲ ਛੱਡਣ ਵਾਲੇ ਪਟਵਾਰੀਆਂ ’ਤੇ ਡਿੱਗੀ ਇਕ ਹੋਰ ਗਾਜ, ਜਾਰੀ ਹੋਏ ਇਹ ਸਖ਼ਤ ਹੁਕਮ

ਉਸ ਨੇ ਦੱਸਿਆ ਕਿ ਉਸ ਦੀ ਕੁੜੀ ਨੇ ਕਿਸੇ ਤਰ੍ਹਾਂ ਭੱਜ ਕੇ ਅਪਣੀ ਇੱਜ਼ਤ ਬਚਾਈ। ਪੀੜਤਾ ਦੀ ਮਾਂ ਨੇ ਕਿਹਾ ਕਿ ਉਕਤ ਦੋਸ਼ੀ ਲੜਕੀ ਨੂੰ ਧਮਕੀਆਂ ਦਿੰਦਾ ਸੀ ਕਿ ਜੇਕਰ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਅਤੇ ਉਸ ਦੀ ਮਾਂ ਨੂੰ ਜਾਨੋਂ ਮਾਰ ਦੇਵੇਗਾ। ਗੜ੍ਹਸ਼ੰਕਰ ਪੁਲਸ ਉਕਤ ਮੁਲਜ਼ਮ ਖ਼ਿਲਾਫ਼ ਧਾਰਾ 354 ਏ, 506 ਅਤੇ 8 ਪੋਸਕੋ ਐਕਟ ਦੇ ਤਹਿਤ ਕੇਸ ਦਰਜ ਕਰਕੇ ਦੋਸ਼ੀ ਸੁਖਦੇਵ ਸਿੰਘ ਬੰਗਾ ਪੁੱਤਰ ਮਸਤ ਰਾਮ ਵਾਸੀ ਹਰਮਾ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ-  SHO ਨਵਦੀਪ ਸਿੰਘ ਨੂੰ ਡਿਸਮਿਸ ਕਰਨ ਮਗਰੋਂ ਜਸ਼ਨਬੀਰ ਦਾ ਕੀਤਾ ਗਿਆ ਅੰਤਿਮ ਸੰਸਕਾਰ, ਧਾਹਾਂ ਮਾਰ ਰੋਇਆ ਪਰਿਵਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News