ਟੋਲ ਪਲਾਜ਼ਾ ਚੌਲਾਂਗ ''ਤੇ ਭੰਨਤੋੜ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Thursday, Oct 16, 2025 - 05:04 PM (IST)

ਟੋਲ ਪਲਾਜ਼ਾ ਚੌਲਾਂਗ ''ਤੇ ਭੰਨਤੋੜ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਪਰਮਜੀਤ ਮੋਮੀ)-ਬੀਤੇ ਦਿਨੀਂ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਸਥਿਤ ਟੋਲ ਪਲਾਜਾ ਚੌਲਾਂਗ 'ਤੇ ਹਮਲਾ ਕਰਨ ਕਰਦੇ ਹੋਏ ਭੰਨਤੋੜ ਅਤੇ ਗਾਲੀ-ਗਲੋਚ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਚੌਲਾਂਗ ਟੋਲ ਪਲਾਜ਼ਾ ਦੇ ਮੈਨੇਜਰ ਮੁਬਾਰਕ ਅਲੀ ਪੁੱਤਰ ਅਲੀ ਹਸਨ ਵਾਸੀ  ਝੁੰਝਨ ਰਾਜਸਥਾਨ ਹਾਲ ਵਾਸੀ ਟੋਲ ਪਲਾਜ਼ਾ ਚੌਲਾਂਗ ਦੇ ਬਿਆਨਾਂ ਅਤੇ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਹੈ।  

ਇਹ ਵੀ ਪੜ੍ਹੋ: Big Breaking: ਪੰਜਾਬ ਪੁਲਸ ਦੇ DIG ਨੂੰ CBI ਨੇ ਕੀਤਾ ਗ੍ਰਿਫ਼ਤਾਰ

ਪੁਲਸ ਨੂੰ ਦਿੱਤੇ ਗਏ ਬਿਆਨਾਂ ਵਿੱਚ ਮੈਨੇਜਰ ਮੁਬਾਰਕ ਅਲੀ ਨੇ ਦੱਸਿਆ ਕਿ ਬੀਤੀ 14 ਅਕਤੂਬਰ ਨੂੰ ਚਾਰ ਪੰਜ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਟੋਲ ਪਲਾਜ਼ਾ ਦੇ ਕਰਮਚਾਰੀਆਂ 'ਤੇ ਹਮਲਾ ਕੀਤਾ ਅਤੇ ਉੱਥੇ ਮੌਜੂਦ ਸਟਾਫ਼ ਦੇ ਨਾਲ ਗਾਲੀ-ਗਲੋਚ ਕੀਤਾ ਅਤੇ ਟੋਲ ਪਲਾਜ਼ਾ ਦੀ ਭੰਨਤੋੜ ਵੀ ਕੀਤੀ। ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਪੜਤਾਲ ਏ. ਐੱਸ. ਆਈ. ਲਖਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News