ਲੜਕੀ ਨੂੰ ਜਬਰੀ ਅਗਵਾ ਕਰਕੇ ਲਿਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Saturday, Sep 27, 2025 - 06:38 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਜੰਮੂ ਤੋਂ ਟਾਂਡਾ ਦੇ ਬੇਟ ਇਲਾਕੇ ਵਿਚ ਆਪਣੇ ਮਾਤਾ-ਪਿਤਾ ਨਾਲ ਰਿਸ਼ਤੇਦਾਰਾਂ ਨੂੰ ਮਿਲਣ ਆਈ ਨਾਬਾਲਗ ਲੜਕੀ ਨੂੰ ਜਬਰੀ ਅਗਵਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਲੜਕੀ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਸ਼ਾਹਦੀਨ ਪੁੱਤਰ ਮੁਰੀਦ ਦੀਨ, ਕਾਲੁਦੀਨ ਪੁੱਤਰ ਗੁਲਾਮਦੀਨ ਵਾਸੀ ਸਰੋੜ ਸਾੰਬਾ (ਜੰਮੂ ) ਕਾਕੂ ਪੁੱਤਰ ਮਸੂਰਦੀਨ ਵਾਸੀ ਰਾਮਕੋਟ (ਕਠੁਆ), ਰੋਸ਼ਨਦੀਨ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਬੋਲੈਰੋ ਗੱਡੀ 'ਤੇ ਸਵਾਰ ਹੋ ਕੇ ਆਏ ਇਨ੍ਹਾਂ ਮੁਲਜ਼ਮਾਂ ਨੇ ਉਸ ਦੀ ਜਬਰੀ ਅਗਵਾ ਕੀਤਾ ਅਤੇ ਦਸੂਹਾ ਵੱਲੋਂ ਫਰਾਰ ਹੋ ਗਏ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਕੁੜੀ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਜਸਵੀਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਸਿਹਤ ਮੰਤਰੀ ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਲਈ ਦਾਨ ਕਰ ਦਿੱਤਾ ਆਪਣਾ ਘਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8