ਪਿਸਤੌਲ ਵਿਖਾ ਕੇ ਮਾਂ-ਧੀ ਕੋਲੋਂ ਗਹਿਣੇ ਲੁੱਟਣ ਵਾਲੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ

Saturday, Apr 01, 2023 - 01:21 PM (IST)

ਪਿਸਤੌਲ ਵਿਖਾ ਕੇ ਮਾਂ-ਧੀ ਕੋਲੋਂ ਗਹਿਣੇ ਲੁੱਟਣ ਵਾਲੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਜਸਵਿੰਦਰ,ਸ਼ਰਮਾ)-ਟਾਂਡਾ ਪੁਲਸ ਨੇ ਬੀਤੇ ਦਿਨੀਂ ਅਹੀਆਪੁਰ ਤੱਲਾ ਰੋਡ 'ਤੇ ਸਕੂਟਰੀ ਸਵਾਰ ਮਾਂ-ਧੀ ਕੋਲੋਂ ਪਿਸਤੌਲ ਦੇ ਡਰਾਵੇ ਨਾਲ ਗਹਿਣੇ ਲੁੱਟਣ ਵਾਲੇ ਦੋ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਲੁੱਟ ਦਾ ਸ਼ਿਕਾਰ ਹੋਈ ਔਰਤ ਮਨਿੰਦਰ ਕੌਰ ਪਤਨੀ ਪ੍ਰੀਤਮ ਸਿੰਘ ਵਾਸੀ ਕਾਲੂਵਾਲ ਕੋਟਲਾ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ। 

ਇਹ ਵੀ ਪੜ੍ਹੋ : ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਸਮੀਕਰਨਾਂ 'ਚ ਬਦਲਾਅ, ਜਲੰਧਰ ਦੇ DCP ਰਹੇ ਰਾਜਿੰਦਰ ਸਿੰਘ ਨੇ ਜੁਆਇਨ ਕੀਤੀ ਭਾਜਪਾ

ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਮਨਿੰਦਰ ਕੌਰ ਨੇ ਦੱਸਿਆ ਕਿ ਜਦੋਂ ਉਹ 27 ਮਾਰਚ ਦੀ ਦੁਪਹਿਰ ਤੋਂ ਆਪਣੀ ਧੀ ਅਮਨਪ੍ਰੀਤ ਕੌਰ ਨਾਲ ਸਕੂਟਰੀ 'ਤੇ ਸਵਾਰ ਹੋ ਕੇ ਟਾਂਡਾ ਤੋਂ ਖ਼ਰੀਦਦਾਰੀ ਕਰਕੇ ਵਾਪਸ ਘਰ ਜਾ ਰਹੀਆਂ ਸਨ ਤਾਂ ਕਦਾਰੀ ਚੱਕ ਨਜ਼ਦੀਕ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪਹਿਲਾਂ ਉਸ ਦੀ ਬੇਟੀ ਦੇ ਗਲੇ ਵਿੱਚੋ ਸੋਨੇ ਦੀ ਚੇਨ ਝਪਟੀ ਅਤੇ ਜਦੋਂ ਉਸ ਨੇ ਸਕੂਟਰੀ ਖੜ੍ਹੀ ਕੀਤੀ ਤਾਂ ਉਨ੍ਹਾਂ ਨੂੰ ਪਿਸਤੌਲ ਵਿਖਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਸ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਵੀ ਖੋਹ ਕੇ ਫਰਾਰ ਹੋ ਗਏ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਲੁਟੇਰਿਆਂ ਦੀ ਭਲਾ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਅਮਰਜੀਤ ਸਿੰਘ ਜਾਚ ਵਿਚ ਜੁਟੇ ਹੋਏ ਹਨ। 

ਇਹ ਵੀ ਪੜ੍ਹੋ : ਸ੍ਰੀ ਕੀਰਤਪੁਰ ਸਾਹਿਬ ਪੁੱਜੇ CM ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ, ਇਕ ਹੋਰ ਟੋਲ ਪਲਾਜ਼ਾ ਕੀਤਾ ਬੰਦ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News