ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ
05/27/2023 5:13:56 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਜਲੰਧਰ-ਪਠਾਨਕੋਟ ਹਾਈਵੇਅ ’ਤੇ ਦਾਰਾਪੁਰ ਬਾਈਪਾਸ ਟਾਂਡਾ ਨਜ਼ਦੀਕ ਬੀਤੀ ਸ਼ਾਮ ਵਾਪਰੇ ਸੜਕ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਜੋ ਖ਼ੁਦ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਇਆ ਸੀ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਜਦਕਿ 8 ਹੋਰ ਜ਼ਖ਼ਮੀ ਹੋਏ ਸਨ। ਥਾਣਾ ਮੁਖੀ ਐੱਸ. ਆਈ. ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਏ ਕਾਰ ਚਾਲਕ ਸਤਨਾਮ ਸਿੰਘ ਵਾਸੀ ਪੁਰਹੀਰਾਂ ਦੇ ਪੁੱਤਰ ਕਰਨਵੀਰ ਸਿੰਘ ਦੇ ਬਿਆਨ ਦੇ ਆਧਾਰ ’ਤੇ ਵਿਵੇਕ ਪੁੱਤਰ ਰਵਿੰਦਰ ਸਿੰਘ ਵਾਸੀ ਰੋਹਟਾ ਰੋਡ ਅਸ਼ੋਕ ਵਿਹਾਰ ਮੇਰਠ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ - ਕਪੂਰਥਲਾ ਤੋਂ ਵੱਡੀ ਖ਼ਬਰ: ਹਵਸ 'ਚ ਅੰਨ੍ਹੇ ਨੌਜਵਾਨ ਨੇ 70 ਸਾਲਾ ਬਜ਼ੁਰਗ ਔਰਤ ਨਾਲ ਕੀਤਾ ਜਬਰ-ਜ਼ਿਨਾਹ
ਇਸ ਹਾਦਸੇ ਵਿਚ ਵਿਵੇਕ ਦੀ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਸਤਨਾਮ ਸਿੰਘ ਦੀ ਕਾਰ ਵਿਚ ਟਕਰਾਈ ਸੀ, ਜਿਸ ਕਾਰਨ ਸਤਨਾਮ ਸਿੰਘ ਦੀ ਮੌਤ ਹੋ ਗਈ ਸੀ ਅਤੇ ਉਸ ਦੇ ਦੋ ਸਾਥੀ ਜ਼ਖ਼ਮੀ ਹੋਏ ਸਨ। ਜਲੰਧਰ ਦੇ ਹਸਪਤਾਲ ਵਿਚ ਜ਼ੇਰੇ ਇਲਾਜ ਮੁਲਜ਼ਮ ਵਿਵੇਕ ਦੇ ਪਰਿਵਾਰ ਦੇ ਚਾਰ ਮੈਂਬਰ ਵੀ ਹਾਦਸੇ ਵਿਚ ਜ਼ਖ਼ਮੀ ਹੋਏ ਸਨ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ। ਥਾਣੇਦਾਰ ਦਲਜੀਤ ਸਿੰਘ ਹਾਦਸੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ - 18 ਲੱਖ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਖੁੱਲ੍ਹਿਆ ਭੇਤ ਤਾਂ ਮੁੰਡੇ ਦੇ ਪੈਰਾਂ ਹੇਠਾਂ ਖਿਸਕੀ ਜ਼ਮੀਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।