ਭੀਖ ਮੰਗਾਉਣ ਵਾਲੇ ਬੱਚੇ ਦੇ ਮਤਰੇਏ ਪਿਤਾ ਤੇ ਮਾਂ ਖ਼ਿਲਾਫ਼ ਮਾਮਲਾ ਦਰਜ
Monday, Nov 11, 2024 - 01:19 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਬਹਿਰਾਮ ਦੀ ਪੁਲਸ ਨੇ 10 ਸਾਲਾਂ ਬੱਚੇ ਦੇ ਮਤਰੇਏ ਪਿਤਾ ਅਤੇ ਮਾਂ ਖ਼ਿਲਾਫ਼ ਭੀਖ ਮੰਗਵਾਉਣ ਦਾ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਬਹਿਰਾਮ ਨੇ ਦੱਸਿਆ ਕਿ 10 ਸਾਲ ਦੇ ਬੱਚੇ ਵੱਲੋਂ ਭੀਖ ਮੰਗਵਾਉਣ ਦਾ ਮਾਮਲਾ ਬਾਲ ਭਲਾਈ ਕਮੇਟੀ ਦੇ ਸਾਹਮਣੇ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਭਲਕੇ ਅੱਧੇ ਦਿਨ ਦੀ ਛੁੱਟੀ, ਸਕੂਲ/ਕਾਲਜ ਤੇ ਇਹ ਦੁਕਾਨਾਂ ਰਹਿਣਗੀਆਂ ਬੰਦ
ਮਾਮਲੇ ਵਿਚ ਬਹਿਰਾਮ ਪੁਲਸ ਵੱਲੋਂ ਦੱਸਿਆ ਗਿਆ ਕਿ ਬੱਚਾ ਵਾਰ-ਵਾਰ ਘਰੋਂ ਭੱਜ ਰਿਹਾ ਸੀ ਅਤੇ ਕਈ ਦਿਨਾਂ ਤੋਂ ਘਰ ਵਾਪਸ ਨਹੀਂ ਆਇਆ। ਦਫ਼ਤਰ ਬਾਲ ਭਲਾਈ ਕਮੇਟੀ ਵੱਲੋਂ ਜਾਂਚ ਕਰਨ ਅਤੇ ਬੱਚੇ ਦੇ ਬਿਆਨਾਂ ਤੋਂ ਇਲਾਵਾ ਪਰਿਵਾਰ ਅਤੇ ਰਿਸ਼ਤੇਦਾਰਾਂ ਦੇ ਬਿਆਨ ਲੈਣ ਤੋਂ ਬਾਅਦ ਪਤਾ ਲੱਗਾ ਕਿ ਬੱਚੇ ਨੂੰ ਉਸ ਦੇ ਮਤਰੇਏ ਪਿਤਾ ਵੱਲੋਂ ਭੀਖ ਮੰਗਣ ਲਈ ਮਜ਼ਬੂਰ ਕੀਤਾ ਜਾ ਰਿਹਾ ਸੀ ਅਤੇ ਬੱਚਾ ਧਾਰਮਿਕ ਸਥਾਨਾਂ ਤੋਂ ਚੋਰੀ ਕਰ ਰਿਹਾ ਸੀ। ਬੱਚਿਆਂ ਨੂੰ ਚਿਲਡਰਨ ਹੋਮ ਭੇਜ ਦਿੱਤਾ ਗਿਆ ਅਤੇ ਹੁਣ ਉਥੇ ਰਹਿ ਰਿਹਾ ਹੈ। ਪੁਲਸ ਨੇ ਦੱਸਿਆ ਕਿ ਮਾਪਿਆਂ ਖ਼ਿਲਾਫ਼ ਭੀਖ ਮੰਗਵਾਉਣ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ 12 ਨਵੰਬਰ ਦੀ ਛੁੱਟੀ ਨੂੰ ਲੈ ਕੇ ਜਾਣੋ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8