10ਵੀਂ ਦੀ ਵਿਦਿਆਰਥਣ ਨੂੰ ਅਗਵਾ ਕਰਨ ਦੇ ਦੋਸ਼ ’ਚ ਨੌਜਵਾਨ ਵਿਰੁੱਧ ਮਾਮਲਾ ਦਰਜ

04/27/2024 12:04:54 PM

ਫਗਵਾੜਾ (ਜਲੋਟਾ)-ਫਗਵਾੜਾ ’ਚ ਰਹਿਣ ਵਾਲੇ ਦੁਕਾਨਦਾਰ ਦੀ ਸਥਾਨਕ ਇਕ ਨਿੱਜੀ ਸਕੂਲ ’ਚ 10ਵੀਂ ਜਮਾਤ ’ਚ ਪੜ੍ਹਦੀ ਕੁੜੀ ਨੂੰ ਇਕ ਨੌਜਵਾਨ ਵੱਲੋਂ ਜੋ ਉਸੇ ਸਕੂਲ ’ਚ ਪੜ੍ਹਦਾ ਹੈ, ਨੇ ਕਥਿਤ ਤੌਰ ’ਤੇ ਅਗਵਾ ਕਰ ਲਿਆ। ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਪੁਲਸ ਨੇ ਅਮਿਤ ਖ਼ਿਲਾਫ਼ ਸਕੂਲ ’ਚ ਪੜ੍ਹਾਈ ਕਰ ਰਹੀ ਕੁੜੀ ਨੂੰ ਅਗਵਾ ਕਰਨ ਦੇ ਦੋਸ਼ ’ਚ ਧਾਰਾ 363, 366 ਏ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਕੁੜੀ ਦੇ ਪਿਤਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਸੀ. ਸੀ. ਟੀ. ਵੀ. ਫੁਟੇਜ਼ ਹੈ, ਜਿਸ ਵਿਚ ਸਾਰੀ ਘਟਨਾ ਕੈਦ ਹੋ ਗਈ ਹੈ। ਖ਼ਬਰ ਲਿਖੇ ਜਾਣ ਤੱਕ ਮੁਲਜ਼ਮ ਅਮਿਤ ਪੁਲਸ ਦੀ ਗ੍ਰਿਫ਼ਤਾਰੀ ਤੋਂ ਬਾਹਰ ਹੈ। ਇਹ ਮਾਮਲਾ ਲੋਕਾਂ ’ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮੁਲਜ਼ਮ ਧਿਰ ਦਾ ਪੱਖ ਜਾਣਨ ਦੀ ਹਰ ਕੋਸ਼ਿਸ਼ ਕਰਨ ਤੋਂ ਬਾਅਦ ਵੀ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਪੁਲਸ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਮੌਸਮ ਨੂੰ ਲੈ ਕੇ ਜਾਣੋ ਆਉਣ ਵਾਲੇ ਦਿਨਾਂ ਦੀ Latest Update, ਭਾਰੀ ਤੂਫ਼ਾਨ ਦੇ ਨਾਲ ਪਵੇਗਾ ਮੀਂਹ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News