ਜ਼ਮੀਨ ''ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

Saturday, Oct 03, 2026 - 04:02 PM (IST)

ਜ਼ਮੀਨ ''ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਪਿੰਡ ਖੱਖ 'ਚ ਇਕ ਵਿਅਕਤੀ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਲੋਕਾਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ। ਪੁਲਸ ਨੇ ਇਹ ਮਾਮਲਾ ਪਰਮਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਖੱਖ ਦੀ ਸ਼ਿਕਾਇਤ ਦੇ ਆਧਾਰ 'ਤੇ ਰਜਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਉਸ ਦੇ ਪੁੱਤਰ ਰਣ ਸਿੰਘ ਤੇ ਰਣਜੋਧ ਸਿੰਘ ਪੁੱਤਰ ਮਨਜਿੰਦਰ ਸਿੰਘ ਸਾਰੇ ਹੀ ਨਿਵਾਸੀ ਪਿੰਡ ਖੱਖ ਦੇ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: LPU ਮਾਮਲੇ 'ਚ ਇੰਫਲੂਐਂਸਰ ਜੇਮਸ ਦਹੀਆ ਦੀ ਵੀਡੀਓ ਆਈ ਸਾਹਮਣੇ! ਖੋਲ੍ਹੇ ਕਈ ਰਾਜ਼

ਪੁਲਸ ਨੂੰ ਦਿੱਤੀ ਗਈ ਆਪਣੀ ਸ਼ਿਕਾਇਤ 'ਚ ਪਰਮਿੰਦਰ ਸਿੰਘ ਨੇ ਦੱਸਿਆ ਕਿ ਜਲੰਧਰ ਪਠਾਨਕੋਟ ਜੀ. ਟੀ. ਰੋਡ ਨਜ਼ਦੀਕ ਸਟਾਰ ਵੈਸ਼ਨੋ ਢਾਬਾ ਦੇ ਨੇੜੇ ਪਾਸੇ ਉਸ ਦੀ ਕਰੀਬ 13 ਕਨਾਲ ਦੀ ਜ਼ਮੀਨ ਹੈ। ਬੀਤੀ 26 ਸਤੰਬਰ ਨੂੰ ਜਦੋਂ ਮੈਂ ਆਪਣੇ ਖੇਤਾਂ ਵਿਚ ਚੱਕਰ ਲਗਾਉਣ ਗਿਆ ਤਾਂ ਸਾਰੇ ਮੁਲਜ਼ਮ ਉਸ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਹਿਮਾਚਲ ਤੋਂ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News