ਵਿਅਕਤੀ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
Saturday, Dec 28, 2024 - 03:19 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ,ਗੁਪਤਾ,ਜਸਵਿੰਦਰ)- ਪਿੰਡ ਮੱਦਾ ਵਿਚ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਪਿੰਡ ਦੇ ਹੀ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਰਘੁਵੀਰ ਸਿੰਘ ਪੁੱਤਰ ਧਰਮਪਾਲ ਸਿੰਘ ਦੇ ਬਿਆਨ ਦੇ ਆਧਾਰ 'ਤੇ ਸੇਵਾ ਰਾਮ, ਉਸ ਦੇ ਪੁੱਤਰਾਂ ਹਰਜਿੰਦਰ ਸਿੰਘ, ਮਨਦੀਪ ਸਿੰਘ, ਬਲਜਿੰਦਰ ਸਿੰਘ ਅਤੇ ਵਿਸ਼ਾਲ ਪੁੱਤਰ ਅਵਤਾਰ ਸਿੰਘ ਖ਼ਿਲਾਫ਼ ਦਰਜ ਕੀਤਾ ਹੈ। ਰਘੁਵੀਰ ਨੇ ਦੋਸ਼ ਲਾਇਆ ਕਿ ਇਨ੍ਹਾਂ ਮੁਲਜ਼ਮਾਂ ਨੇ ਉਸ ਦੇ ਨਾਲ-ਨਾਲ ਉਸ ਦੇ ਪਿਤਾ ਦੀ ਵੀ ਕੁੱਟਮਾਰ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਮਨਿੰਦਰ ਕੌਰ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਜਲੰਧਰ ਦੇ NH 'ਤੇ ਵੱਡਾ ਹਾਦਸਾ, ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰਾਲੇ ਨਾਲ ਟੱਕਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e