ਪਤੀ-ਪਤਨੀ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
Wednesday, May 28, 2025 - 04:29 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਪਿੰਡ ਢਡਿਆਲਾ ਵਿਚ ਪੰਚਾਇਤੀ ਚੋਣਾਂ ਦੀ ਰੰਜਿਸ਼ ਦੇ ਚਲਦਿਆਂ ਪਤੀ-ਪਤਨੀ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਪਿੰਡ ਦੇ ਹੀ 12 ਤੋਂ ਵੱਧ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਈ ਔਰਤ ਅਨੀਸ਼ਾ ਕੌਰ ਅਤੇ ਉਸ ਦੇ ਪਤੀ ਜਸਵੰਤ ਸਿੰਘ ਦੇ ਬਿਆਨ ਦੇ ਆਧਾਰ ’ਤੇ ਪ੍ਰੇਮ ਪੁੱਤਰ ਭੁੱਲੂ ਲਵ ਪੁੱਤਰ ਸੁਰਜੀਤ ਸਿੰਘ ਜੋਨੀ ਪੁੱਤਰ ਮਲੂਕ ਚੰਦ ਰਜਤ ਪੁੱਤਰ ਨਾਜਰ ਦਮਨ ਪੁੱਤਰ ਪ੍ਰੇਮ ਬਿੱਲਾ ਕਰਨ ਅਮਾਂਸ਼ੂ ਪੁੱਤਰ ਸ਼ੱਬਾ ਸਿੰਮੀ ਪੁੱਤਰੀ ਸ਼ੱਬਾ ਸ਼ਕੁੰਤਲਾ ਪਤਨੀ ਸ਼ੱਬਾ ਸੂਰਜੀ, ਰੀਨਾ ਪਤਨੀ ਸੁਰਜੀਤ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਜੂਨ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ
ਆਪਣੇ ਬਿਆਨ ਵਿਚ ਅਨੀਸ਼ਾ ਨੇ ਦੋਸ਼ ਲਾਇਆ ਕਿ ਇਨ੍ਹਾਂ ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਸਾਹਮਣੇ ਉਸ ਦੇ ਪਤੀ ਅਤੇ ਉਸ ਦੀ ਕੁੱਟਮਾਰ ਕੀਤੀ ਹੈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਲਖਵਿੰਦਰ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਗ੍ਰਿਫ਼ਤਾਰ MLA ਰਮਨ ਅਰੋੜਾ ਬਾਰੇ ਸਨਸਨੀਖੇਜ਼ ਖ਼ੁਲਾਸਾ, ਫਰਜ਼ੀ ਜਬਰ-ਜ਼ਿਨਾਹ ਮਾਮਲੇ 'ਚ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e