ਜੇਠ ਵੱਲੋਂ ਬੁਰੀ ਨਜ਼ਰ ਰੱਖਣ ਅਤੇ ਕੁੱਟਮਾਰ ਕਰਨ ''ਤੇ ਤਿੰਨ ਵਿਰੁੱਧ ਕੇਸ ਦਰਜ
Saturday, Dec 20, 2025 - 02:58 PM (IST)
ਦਸੂਹਾ (ਝਾਵਰ)- ਥਾਣਾ ਦਸੂਹਾ ਦੇ ਪਿੰਡ ਖੈਰਾਬਾਦ ਦੀ ਇਕ ਔਰਤ ਅਮਨਦੀਪ ਕੌਰ ਪਤਨੀ ਸਰਬਜੀਤ ਸਿੰਘ ਨੇ ਪੁਲਸ ਨੂੰ ਅਪਣੀ ਸ਼ਿਕਾਇਤ ਕੀਤੀ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਆਪਣੇ ਸਹੁਰਾ ਘਰ ਤੋਂ ਵੱਖ ਰਹਿ ਰਹੀ ਹੈ। ਉਸ ਨੇ ਦੱਸਿਆ ਕਿ ਉਸ ਦਾ ਜੇਠ ਸਤਵਿੰਦਰ ਸਿੰਘ ਪੁੱਤਰ ਗਿਆਨ ਚੰਦ, ਜੇਠਾਣੀ ਗੀਤਾ ਰਾਣੀ ਪਤਨੀ ਸਤਵਿੰਦਰ ਸਿੰਘ, ਕ੍ਰਿਸ਼ਨਾ ਦੇਵੀ ਪਤਨੀ ਗਿਆਨ ਚੰਦ ਵਾਸੀ ਪਿੰਡ ਖੈਰਾਬਾਦ ਉਸ ਨਾਲ ਕੁੱਟਮਾਰ ਕਰਦੇ ਹਨ ਅਤੇ ਉਸ ਦਾ ਜੇਠ ਉਸ 'ਤੇ ਬੁਰੀ ਨਜ਼ਰ ਰੱਖਦਾ ਹੈ। ਜਦਕਿ ਉਨਾਂ ਨੇ ਘਰ ਅੰਦਰ ਆ ਕੇ ਇਨ੍ਹਾਂ ਤਿੰਨਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਪੇਟ ਵਿੱਚ ਲੱਤਾਂ ਵੀ ਮਾਰੀਆਂ, ਜਿਸ ਕਰਕੇ ਉਸ ਦੇ ਸੱਟਾਂ ਵੀ ਲੱਗ ਗਈਆਂ। ਇਸ ਸਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਅਨਿਲ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਦੇ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਜਾਂਚ ਸੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Punjab:ਕਹਿਰ ਓ ਰੱਬਾ! ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤ, ਤੜਫ਼-ਤੜਫ਼ ਕੇ ਨਿਕਲੀ ਜਾਨ
