ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੀਆਂ ਦੋ ਜਨਾਨੀਆਂ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ, 108 ਬੋਤਲਾਂ ਬਰਾਮਦ

06/13/2020 2:16:59 PM

ਟਾਂਡਾ ਉੜਮੁੜ(ਵਰਿੰਦਰ ਪੰਡਿਤ,  ਮੋਮੀ,ਸ਼ਰਮਾ ) - ਟਾਂਡਾ ਪੁਲਸ ਨੇ ਜ਼ਿਲ੍ਹਾ ਪੁਲਸ ਮੁਖੀ ਗੌਰਵ ਗਰਗ ਅਤੇ ਡੀ.ਐੱਸ.ਪੀ. ਟਾਂਡਾ ਗੁਰਪ੍ਰੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ  ਨਸ਼ੇ ਖਿਲਾਫ ਵਿੱਢੀ ਮੁਹਿੰਮ ਤਹਿਤ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੀਆਂ ਦੋ ਔਰਤਾਂ ਅਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਮੁਖੀ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਥਾਣੇਦਾਰ ਮਹੇਸ਼  ਕੁਮਾਰ ਦੀ ਟੀਮ ਵੱਲੋਂ ਮੁਖਬਰ ਦੀ ਸੂਚਨਾ ਦੇ ਆਧਾਰ ਤੇ ਪਿੰਡ ਦਰਿਆ ਵਿਚ ਛਾਪੇਮਾਰੀ ਕਰਕੇ ਦਵਿੰਦਰ ਕੌਰ ਉਰਫ਼ ਭੂਆ ਪਤਨੀ ਸੁਰਿੰਦਰ ਸਿੰਘ ਦੀ ਹਵੇਲੀ ਵਿਚੋਂ ਵਿਸਕੀ ਦੀਆਂ 12 ਬੋਤਲਾਂ ਸ਼ਰਾਬ ਬਰਾਮਦ ਕੀਤੀ |

ਇਸੇ ਤਰ੍ਹਾਂ ਥਾਣੇਦਾਰ ਪਰਮਜੀਤ ਸਿੰਘ ਦੀ ਟੀਮ ਵੱਲੋਂ ਕਾਰਵਾਈ ਕਰਦੇ ਹੋਏ ਗੁਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਗੁਰਪ੍ਰੀਤ ਕੌਰ ਪਤਨੀ ਬਲਵਿੰਦਰ ਸਿੰਘ ਦੇ ਖਿਲਾਫ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੁਲਸ ਟੀਮ ਨੂੰ ਖੱਖਾਂ ਫਾਟਕ ਦੀ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਆਪਣੇ ਘਰ ਵਿਚ ਠੇਕੇ ਤੋਂ ਸ਼ਰਾਬ ਲਿਆ ਕੇ ਪਰਚੂਨ ਵਿਚ ਵੇਚਦੇ ਹਨ | ਪੁਲਸ ਨੇ ਮੌਕੇ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ | ਪੁਲਸ ਨੇ ਸ਼ਰਾਬ ਦੀਆਂ 96 ਬੋਤਲਾਂ ਬਰਾਮਦ ਕੀਤੀਆਂ ਹਨ। ਹਾਲਾਂਕਿ ਮੁਲਜ਼ਮ ਪੁਲਸ ਹੱਥ ਨਹੀਂ ਲੱਗੇ | ਪੁਲਸ ਨੇ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ਼ ਆਬਕਾਰੀ ਐਕਟ ਅਧੀਨ ਮਾਮਾਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | 


Harinder Kaur

Content Editor

Related News