30 ਲੱਖ ਰੁਪਏ ਦੀ ਠੱਗੀ ਦੇ ਮਾਮਲੇ ’ਚ ਟਰੈਵਲ ਏਜੰਟ ਵਿਰੁੱਧ ਕੇਸ ਦਰਜ
Friday, Jul 04, 2025 - 04:49 PM (IST)

ਦਸੂਹਾ (ਝਾਵਰ)-ਦਸੂਹਾ ਪੁਲਸ ਨੇ 30 ਲੱਖ ਰੁਪਏ ਦੀ ਧੋਖਾਦੇਹੀ ਦੇ ਮਾਮਲੇ ਇਕ ਟਰੈਵਲ ਏਜੰਟ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਸੂਹਾ ਥਾਣਾ ਮੁਖੀ ਰਾਜਿੰਦਰ ਸਿੰਘ ਮਿਨਹਾਸ ਅਤੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਟਰੈਵਲ ਏਜੰਟ ਅਜੇਪਾਲ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਨੀਮ ਵਾਲੀ ਗਲੀ ਅੰਮ੍ਰਿਤਸਰ ਨੇ ਮਨਿੰਦਰਜੀਤ ਸਿੰਘ ਉਰਫ਼ ਮਨੀ ਵਾਸੀ ਸਦਰਪੁਰ ਨਾਗਰਾ ਦਸੂਹਾ ਨੂੰ ਕੈਨੇਡਾ ਭੇਜਣ ਲਈ 30 ਲੱਖ ਰੁਪਏ ਦੀ ਰਕਮ ਦਿੱਤੀ ਸੀ।
ਇਹ ਵੀ ਪੜ੍ਹੋ: ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
ਟਰੈਵਲ ਏਜੰਟ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਸਬੰਧੀ ਉਨ੍ਹਾਂ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ, ਜਿਸ ਦੀ ਜਾਂਚ ਡੀ. ਐੱਸ. ਪੀ. ਦਸੂਹਾ ਬਲਵਿੰਦਰ ਸਿੰਘ ਜੋੜਾ ਨੂੰ ਸੌਂਪੀ ਗਈ। ਜਾਂਚ ਤੋਂ ਬਾਅਦ ਉਕਤ ਟਰੈਵਲ ਏਜੰਟ ਵਿਰੁੱਧ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਧੋਖਾਦੇਹੀ ਕਰਨ ਵਾਲੇ ਟਰੈਵਲ ਏਜੰਟ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ, ਵੀਡੀਓ ਹੋਈ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e